PM ਮੋਦੀ ਭਲਕੇ ਗੁਰਦੁਆਰਾ ਲਖਪਤ ਸਾਹਿਬ ''ਚ ਗੁਰੂ ਨਾਨਕ ਦੇਵ ਜੀ ਗੁਰਪੁਰਬ ਸਮਾਰੋਹ ਨੂੰ ਕਰਨਗੇ ਸੰਬੋਧਨ
Friday, Dec 24, 2021 - 01:31 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਦਸੰਬਰ ਯਾਨੀ ਸ਼ਨੀਵਾਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਗੁਜਰਾਤ ਦੇ ਕੱਛ ਸਥਿਤ ਲਖਪਤ ਸਾਹਿਬ ਗੁਰਦੁਆਰੇ 'ਚ ਆਯੋਜਿਤ ਸਮਾਰੋਹਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਨੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਦਸੰਬਰ ਨੂੰ ਦੁਪਹਿਰ ਕਰੀਬ 12.30 ਵਜੇ ਗੁਜਰਾਤ ਦੇ ਕੱਛ ਸਥਿਤ ਗੁਰਦੁਆਰਾ ਲਖਪਤ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਰੋਹਾਂ ਨੂੰ ਵੀਡੀਓ ਕਾਨਫਰੈਂਸ ਦੇ ਮਾਧਿਅਮ ਨਾਲ ਸੰਬੋਧਨ ਕਰਨਗੇ।''
ਇਹ ਵੀ ਪੜ੍ਹੋ : ਕੀ 31 ਦਸੰਬਰ ਤੱਕ ਭਾਰਤ ਬੰਦ ਦਾ ਕੀਤਾ ਗਿਆ ਹੈ ਐਲਾਨ? ਜਾਣੋ ਇਸ ਵਾਇਰਲ ਸੰਦੇਸ਼ ਦੀ ਪੂਰੀ ਸੱਚਾਈ
ਪੀ.ਐੱਮ.ਓ. ਨੇ ਕਿਹਾ ਕਿ ਹਰ ਸਾਲ 23 ਦਸੰਬਰ ਤੋਂ 25 ਦਸੰਬਰ ਤੱਕ ਗੁਜਰਾਤ ਦੀ ਸਿੱਖ ਸੰਗਤ ਗੁਰਦੁਆਰਾ ਲਖਪਤ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਂਦੀ ਹੈ। ਆਪਣੀ ਯਾਤਰਾ ਦੌਰਾਨ ਗੁਰੂ ਨਾਨਕ ਦੇਵ ਜੀ ਲਖਪਤ 'ਚ ਰੁਕੇ ਸਨ। ਸਾਲ 2001 'ਚ ਆਏ ਭੂਚਾਲ ਨਾਲ ਇਸ ਗੁਰਦੁਆਰੇ ਨੂੰ ਵੀ ਨੁਕਸਾਨ ਪੁੱਜਿਆ ਸੀ। ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ 'ਚ ਪੀ.ਐੱਮ. ਮੋਦੀ ਨੇ ਬਾਅਦ 'ਚ ਇਸ ਦਾ ਨਵੀਨੀਕਰਨ ਕਰਵਾਇਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ