ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਲਾਲ ਕਿਲੇ ਤੋਂ ਸੰਬੋਧਨ ਕਰਨਗੇ PM ਮੋਦੀ

Monday, Apr 18, 2022 - 05:29 PM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਸੋਮਵਾਰ ਨੂੰ ਕੇਂਦਰੀ ਸੰਸਕ੍ਰਿਤੀ ਮੰਤਰਾਲਾ ਨੇ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਇਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਮੰਤਰਾਲਾ ਨੇ ਕਿਹਾ ਕਿ ਇਸ ਮੌਕੇ 400 ਰਾਗੀ 'ਸ਼ਬਦ ਕੀਰਤਨ' ਕਰਨਗੇ। 

ਇਹ ਵੀ ਪੜ੍ਹੋ : PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਸਿਸੋਦੀਆ ਦਾ ਟਵੀਟ,ਤਸਵੀਰਾਂ ਸਾਂਝੀਆਂ ਕਰ ਖੋਲ੍ਹੀ ਸਕੂਲਾਂ ਦੀ ਪੋਲ

ਇਸ ਪ੍ਰੋਗਰਾਮ ਦਾ ਆਯੋਜਨ ਸੰਸਕ੍ਰਿਤੀ ਮੰਤਰਾਲਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਮੰਤਰਾਲਾ ਨੇ ਕਿਹਾ ਕਿ ਇਸ ਪ੍ਰੋਗਰਾਮ 'ਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼ ਤੇ ਦੁਨੀਆ ਦੀਆਂ ਕਈ ਦਿੱਗਜ ਹਸਤੀਆਂ ਸ਼ਾਮਲ ਹੋਣਗੀਆਂ। ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਪ੍ਰੋਗਰਾਮ ਦਾ ਆਯੋਜਨ 'ਆਜ਼ਾਦੀ ਦਾ ਅੰਮ੍ਰਿਤ ਮਹੋਤਸਵ' ਦੇ ਅਧੀਨ ਕੀਤਾ ਜਾ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News