ਯੂਕ੍ਰੇਨ ਸੰਕਟ ਦਰਮਿਆਨ PM ਮੋਦੀ ਦੀ ਅੱਜ ਜੋਅ ਬਾਈਡੇਨ, ਆਸਟ੍ਰੇਲੀਆ ਅਤੇ ਜਾਪਾਨ ਦੇ PM ਨਾਲ ਵਰਚੁਅਲ ਬੈਠਕ
Thursday, Mar 03, 2022 - 11:43 AM (IST)
ਨਵੀਂ ਦਿੱਲੀ- ਯੂਕ੍ਰੇਨ ’ਤੇ ਰੂਸੀ ਹਮਲੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮਾਰੀਸਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨਾਲ ਕਵਾਡ ਲੀਡਰਜ਼ ਦੀ ਬੈਠਕ ’ਚ ਹਿੱਸਾ ਲੈਣਗੇ। ਇਹ ਬੈਠਕ ਵਰਚੁਅਲੀ ਹੋਵੇਗੀ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਕੀਤੀ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ, ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਦਾ ਕੀਤਾ ਜ਼ਿਕਰ
ਵਿਦੇਸ਼ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਨੇਤਾਵਾਂ ਕੋਲ ਵਾਸ਼ਿੰਗਟਨ ਡੀ. ਸੀ. ’ਚ ਸਤੰਬਰ 2021 ਦੇ ਸ਼ਿਖਰ ਸੰਮੇਲਨ ਤੋਂ ਬਾਅਦ ਆਪਣੀ ਗੱਲਬਾਤ ਜਾਰੀ ਰੱਖਣ ਦਾ ਮੌਕਾ ਹੋਵੇਗਾ। ਉਹ ਹਿੰਦ-ਪ੍ਰਸ਼ਾਂਤ ਖੇਤਰ ’ਚ ਮਹੱਤਵਪੂਰਨ ਵਿਕਾਸ ਬਾਰੇ ਵਿਚਾਰਾਂ ਦੇ ਮੁਲਾਂਕਣ ਦਾ ਆਦਾਨ-ਪ੍ਰਦਾਨ ਕਰਨਗੇ। ਚਾਰ ਨੇਤਾਵਾਂ ਨੇ ਆਖਰੀ ਵਾਰ 24 ਸਤੰਬਰ, 2021 ਨੂੰ ਕਵਾਡ ਦੀ ਆਪਣੀ ਪਹਿਲੀ ਵਿਅਕਤੀਗਤ ਮੀਟਿੰਗ ਦੌਰਾਨ ਮੁਲਾਕਾਤ ਕੀਤੀ ਸੀ ਅਤੇ ਹੋਰ ਵਿਸ਼ਿਆਂ ਦੇ ਨਾਲ-ਨਾਲ ਇੰਡੋ-ਪੈਸੀਫਿਕ, ਕੋਵਿਡ-19 ਜਵਾਬ 'ਤੇ ਗੱਲ ਕੀਤੀ ਸੀ।
ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਜੰਗ: ਹਮਲੇ ’ਚ ਮਾਰੇ ਗਏ ਭਾਰਤੀ ਮੁੰਡੇ ਨਵੀਨ ਨੇ ਵੀਡੀਓ ਕਾਲਿੰਗ ’ਤੇ ਪਿਤਾ ਨੂੰ ਆਖੇ ਸਨ ਇਹ ਆਖ਼ਰੀ ਸ਼ਬਦ
ਦੱਸ ਦੇਈਏ ਕਿ ਰੂਸ ਵਲੋਂ ਯੂਕ੍ਰੇਨ ’ਤੇ ਜੰਗ ਦੇ 8ਵੇਂ ਦਿਨ ਰੂਸੀ ਹਮਲੇ ਹੋਰ ਤੇਜ਼ ਹੋ ਗਏ ਹਨ। ਯੂਕ੍ਰੇਨ ’ਚ ਹੁਣ ਤਕ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਹਨ। ਸੰਯੁਕਤ ਰਾਸ਼ਟਰ ਮੁਤਾਬਕ ਰੂਸ ਦੇ ਹਮਲੇ ’ਚ ਹੁਣ ਤਕ 752 ਆਮ ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੰਕੜਾ 1 ਮਾਰਚ ਤਕ ਦਾ ਦੱਸਿਆ ਜਾ ਰਿਹਾ ਹੈ। ਯੂਕ੍ਰੇਨ ਦੇ ਖਾਰਕੀਵ ’ਚ ਲਗਾਤਾਰ ਰੂਸੀ ਫ਼ੌਜ ਵਲੋਂ ਹਮਲੇ ਕੀਤੇ ਜਾ ਰਹੇ ਹਨ, ਜਿੱਥੇ ਬੀਤੇ ਦਿਨੀਂ ਇਕ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੋੜਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਯੂਕ੍ਰੇਨ 'ਚ ਮਾਰੇ ਗਏ ਨਵੀਨ ਦੀ ਮ੍ਰਿਤਕ ਦੇਹ ਜਲਦ ਆਵੇਗੀ ਭਾਰਤ, PM ਮੋਦੀ ਨੇ ਪਰਿਵਾਰ ਨੂੰ ਦਿੱਤਾ ਭਰੋਸਾ