PM ਮੋਦੀ ਭਲਕੇ ਭੋਪਾਲ ਤੋਂ 5 ਵੰਦੇ ਭਾਰਤ ਐਕਸਪ੍ਰੈੱਸ ਟਰੇਨਾਂ ਨੂੰ ਵਿਖਾਉਣਗੇ ਹਰੀ ਝੰਡੀ

06/26/2023 6:27:42 PM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ ਰਾਜਧਾਨੀ ਭੋਪਾਲ ਦੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ 5 ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਵਿਖਾਉਣਗੇ। ਪੀ.ਐੱਮ.ਓ. ਵੱਲੋਂ ਸੋਮਵਾਰ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਜਿਨ੍ਹਾਂ 5 ਟਰੇਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਉਨ੍ਹਾਂ 'ਚ ਰਾਣੀ ਕਮਲਪਤੀ-ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ, ਖਜੂਰਾਹੋ-ਭੋਪਾਲ-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ, ਮਡਗਾਓਂ (ਗੋਆ) -ਮੁੰਬਈ ਵੰਦੇ ਭਾਰਤ ਐਕਸਪ੍ਰੈੱਸ, ਧਾਰਵਾੜ-ਬੈਂਗਲੁਰੂ ਵੰਦੇ ਭਾਰਤ ਐਕਸਪ੍ਰੈੱਸ ਅਤੇ ਹਟੀਆ-ਪਟਨਾ ਵੰਦੇ ਭਾਰਤ ਐਕਸਪ੍ਰੈੱਸ ਸ਼ਾਮਲ ਹਨ।

ਰਾਣੀ ਕਮਲਪਤੀ-ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ ਮਹਾਕੌਸ਼ਲ ਖੇਤਰ (ਜਬਲਪੁਰ) ਨੂੰ ਮੱਧ ਪ੍ਰਦੇਸ਼ ਦੇ ਕੇਂਦਰੀ ਖੇਤਰ (ਭੋਪਾਲ) ਨਾਲ ਜੋੜੇਗੀ। ਖਜੂਰਾਹੋ-ਭੋਪਾਲ-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ ਮਾਲਵਾ ਖੇਤਰ (ਇੰਦੌਰ) ਅਤੇ ਬੁੰਦੇਲਖੰਡ ਖੇਤਰ (ਖਜੁਰਾਹੋ) ਨੂੰ ਕੇਂਦਰੀ ਖੇਤਰ (ਭੋਪਾਲ) ਨਾਲ ਜੋੜੇਗੀ। ਮਡਗਾਂਵ (ਗੋਆ)-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਗੋਆ ਤੋਂ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਹੋਵੇਗੀ। ਇਹ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਅਤੇ ਗੋਆ ਦੇ ਮਡਗਾਂਵ ਸਟੇਸ਼ਨ ਵਿਚਕਾਰ ਚੱਲੇਗੀ। ਧਾਰਵਾੜ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈੱਸ ਕਰਨਾਟਕ ਦੇ ਮਹੱਤਵਪੂਰਨ ਸ਼ਹਿਰਾਂ ਧਾਰਵਾੜ, ਹੁਬਲੀ ਅਤੇ ਦਾਵਾਂਗੇਰੇ ਨੂੰ ਰਾਜ ਦੀ ਰਾਜਧਾਨੀ ਬੈਂਗਲੁਰੂ ਨਾਲ ਜੋੜੇਗੀ। ਹਟੀਆ-ਪਟਨਾ ਟਰੇਨ ਪਟਨਾ ਅਤੇ ਰਾਂਚੀ ਵਿਚਕਾਰ ਸੈਲਾਨੀਆਂ, ਵਿਦਿਆਰਥੀਆਂ ਅਤੇ ਕਾਰੋਬਾਰੀਆਂ ਲਈ ਵਰਦਾਨ ਸਾਬਤ ਹੋਵੇਗੀ।


DIsha

Content Editor

Related News