ਯੂਕ੍ਰੇਨ ਸੰਕਟ ’ਤੇ ਜਲਦ ਹੀ ਇਕ ਹੋਰ ਉੱਚ ਪੱਧਰੀ ਮੀਟਿੰਗ ਕਰਨਗੇ  PM ਮੋਦੀ

02/28/2022 8:12:56 PM

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਯੂਕ੍ਰੇਨ ਦੀ ਸਥਿਤੀ ’ਤੇ ਉੱਚ ਪੱਧਰੀ ਮੀਟਿੰਗ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਰੂਸ ਅਤੇ ਯੂਕ੍ਰੇਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਇਕ ਹੋਰ ਬੈਠਕ ਕਰਨਗੇ। ਪਿਛਲੇ 24 ਘੰਟਿਆਂ ’ਚ ਕੇਂਦਰ ਸਰਕਾਰ ਦੀ ਇਹ ਤੀਜੀ ਵੱਡੀ ਮੀਟਿੰਗ ਹੋਵੇਗੀ। ਪੀ.ਐੱਮ. ਮੋਦੀ ਨੇ ਸਭ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਮੀਟਿੰਗ ਬੁਲਾਈ, ਉਸ ਤੋਂ ਬਾਅਦ ਸੋਮਵਾਰ ਸਵੇਰੇ ਹੀ ਇਕ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ’ਚ ਕਈ ਅਹਿਮ ਫ਼ੈਸਲੇ ਲਏ ਗਏ। ਦਰਅਸਲ, ਵੱਡੀ ਗਿਣਤੀ ’ਚ ਭਾਰਤੀ ਯੂਕ੍ਰੇਨ ’ਚ ਫਸੇ ਹੋਏ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੇ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਬਚਾਉਣ ਲਈ ਆਪ੍ਰੇਸ਼ਨ ਗੰਗਾ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ : Russia-Ukraine War: ਮਾਤਭੂਮੀ ਦੀ ਰੱਖਿਆ ਲਈ ਵਿਦੇਸ਼ਾਂ ’ਚੋਂ ਵਤਨ ਪਰਤ ਰਹੇ ਯੂਕ੍ਰੇਨੀ

ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਮੀਟਿੰਗ ਕੀਤੀ। ਕੇਂਦਰ ਸਰਕਾਰ ਨੇ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਸਮੇਤ ਭਾਰਤੀਆਂ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ’ਚ ਤਾਲਮੇਲ ਲਈ ਚਾਰ ਕੇਂਦਰੀ ਮੰਤਰੀਆਂ ਨੂੰ ਯੁੱਧਗ੍ਰਸਤ ਦੇਸ਼ ਦੇ ਗੁਆਂਢੀ ਦੇਸ਼ਾਂ ’ਚ ਭੇਜਣ ਦਾ ਸੋਮਵਾਰ ਫ਼ੈਸਲਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਹੋਈ ਉੱਚ ਪੱਧਰੀ ਬੈਠਕ ’ਚ ਇਹ ਫ਼ੈਸਲਾ ਲਿਆ ਗਿਆ। 

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੀ ਵਿਦਿਆਰਥਣ ਨੇ ਦੱਸੀਆਂ ਦਿਲ ਨੂੰ ਝੰਜੋੜਨ ਵਾਲੀਆਂ ਗੱਲਾਂ, PM ਮੋਦੀ ਤੋਂ ਮੰਗੀ ਮਦਦ


Manoj

Content Editor

Related News