PM ਮੋਦੀ 18 ਜਨਵਰੀ ਨੂੰ ਵਾਰਾਣਸੀ ਤੋਂ ਭਾਜਪਾ ਵਰਕਰਾਂ ਨਾਲ ਕਰਨਗੇ ਗੱਲਬਾਤ
Saturday, Jan 15, 2022 - 12:56 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਰਕਰਾਂ ਨਾਲ ਗੱਲਬਾਤ ਕਰਨਗੇ। ਪਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਚੋਣ ਕਮਿਸ਼ਨ ਵਲੋਂ ਉੱਤਰ ਪ੍ਰਦੇਸ਼ ਸਮੇਤ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਨਾਲ ਮੋਦੀ ਦਾ ਪਹਿਲਾ ਸਿਆਸੀ ਪ੍ਰੋਗਰਾਮ ਹੋਵੇਗਾ।

ਸੂਤਰਾਂ ਨੇ ਦੱਸਿਆ ਕਿ ਪੀ.ਐੱਮ. ਮੋਦੀ ਇਸ ਦੌਰਾਨ ਡਿਜ਼ੀਟਲ ਗੱਲਬਾਤ ਕਰਨਗੇ। ਭਾਜਪਾ ਦੀ ਉੱਤਰ ਪ੍ਰਦੇਸ਼ ਇਕਾਈ ਨੇ ਪ੍ਰੋਗਰਾਮ ਦੀ ਜਾਣਕਾਰੀ ਆਪਣੇ ਟਵਿੱਟਰ ਹੈਂਡਲ 'ਤੇ ਦਿੱਤੀ ਅਤੇ ਲੋਕਾਂ ਨੂੰ ਨਮੋ ਐਪ ਰਾਹੀਂ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਕਿਹਾ। ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਦੇ ਹੋਏ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 15 ਜਨਵਰੀ ਤੱਕ ਜਨ ਸਭਾਵਾਂ ਅਤੇ ਰੋਡ ਸ਼ੋਅ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ ਅਤੇ ਉਹ ਸ਼ਨੀਵਾਰ ਨੂੰ ਬਾਅਦ 'ਚ ਆਪਣੇ ਦਿਸ਼ਾ-ਨਿਰਦੇਸ਼ਾਂ ਦੀ ਜਾਣਕਾਰੀ ਦੇਵੇਗਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
