ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਮਾਮਲੇ ’ਚ ਦਖਲ ਦੇਣ PM ਮੋਦੀ: ਮਹਿਬੂਬਾ
Sunday, Oct 31, 2021 - 03:18 AM (IST)
ਸ਼੍ਰੀਨਗਰ (ਅਰੀਜ਼) – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਗਰਾ ’ਚ ਕਸ਼ਮੀਰੀ ਵਿਦਿਆਰਥੀਆਂ ਦੀ ਹੁਣੇ ਜਿਹੇ ਦੀ ਗ੍ਰਿਫਤਾਰੀ ਬਾਰੇ ਚਿੱਠੀ ਲਿਖ ਕੇ ਮਾਮਲੇ ’ਚ ਦਖਲ ਦੇਣ ਦੀ ਅਪੀਲ ਕੀਤੀ ਹੈ।
ਚਿੱਠੀ ਵਿਚ ਮਹਿਬੂਬਾ ਨੇ ਲਿਖਿਆ ਕਿ ਗ੍ਰਹਿ ਮੰਤਰੀ ਦੀ ਹੁਣੇ ਜਿਹੇ ਦੀ ਜੰਮੂ-ਕਸ਼ਮੀਰ ਦੀ ਯਾਤਰਾ ਤੋਂ ਬਾਅਦ ਜੋ ਹੋਇਆ, ਉਹ ਹੈਰਾਨ ਕਰਨ ਵਾਲਾ ਅਤੇ ਚਿੰਤਾਜਨਕ ਹੈ। ਕ੍ਰਿਕਟ ਵਿਚ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ’ਤੇ ਐੱਮ. ਬੀ. ਬੀ. ਐੱਸ. ਵਰਗਾ ਪ੍ਰੋਫੈਸ਼ਨਲ ਕੋਰਸ ਕਰਨ ਵਾਲੇ ਹੋਣਹਾਰ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਆਗਰਾ ’ਚ 3 ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਲਿਖਿਆ,‘‘ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਤੁਸੀਂ ਇਸ ਮਾਮਲੇ ’ਚ ਦਖਲ ਦਿਓ ਤਾਂ ਜੋ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।’’
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।