PM ਮੋਦੀ ਨੂੰ ਮਿਲਣਗੇ ਦੁਸ਼ਯੰਤ ਚੌਟਾਲਾ, ਖੇਤੀ ਕਾਨੂੰਨਾਂ ਦੇ ਨਾਲ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

Wednesday, Jan 13, 2021 - 12:21 PM (IST)

ਨਵੀਂ ਦਿੱਲੀ/ਹਰਿਆਣਾ— ਕੇਂਦਰ ਸਰਕਾਰ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 49 ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੱਜ ਯਾਨੀ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ’ਚ ਕਿਸਾਨਾਂ ਅਤੇ ਖੇਤੀ ਕਾਨੂੰਨਾਂ, ਟੈਕਸਟਾਈਲ ਹੱਬ, ਹਵਾਈ ਅੱਡੇ, ਈਸਟ ਵੈਸਟ ਕੋਰੀਡੋਰ ਅਤੇ ਰੇਲ ਮਾਰਗਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਦੁਸ਼ਯੰਤ ਚੌਟਾਲਾ ਦੁਪਹਿਰ ਕਰੀਬ 12.30 ਵਜੇ ਕਾਨੂੰਨ ਅਤੇ ਨਿਆਂ ਮੰਤਰੀ ਰਵੀਸ਼ੰਕਰ ਪ੍ਰਸਾਦ ਨਾਲ ਵੀ ਮੁਲਾਕਾਤ ਕਰਨਗੇ। 

ਇਹ ਵੀ ਪੜ੍ਹੋ : ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’

ਚੌਟਾਲਾ ਹਰਿਆਣਾ ਵਿਚ ਭਾਜਪਾ ਅਗਵਾਈ ਵਾਲੀ ਸਰਕਾਰ ਵਿਚ ਗਠਜੋੜ ਸਾਂਝੇਦਾਰ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਦੇ ਨੇਤਾ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਜੇ. ਜੇ. ਪੀ. ਦੇ ਕੁਝ ਵਿਧਾਇਕ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਬਾਅ ’ਚ ਹਨ। ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਚੌਟਾਲਾ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਬੈਠਕ ਤੋਂ ਬਾਅਦ ਖੱਟੜ ਅਤੇ ਚੌਟਾਲਾ ਨੇ ਕਿਹਾ ਸੀ ਕਿ ਭਾਜਪਾ-ਜੇ. ਜੇ. ਪੀ. ਗਠਜੋੜ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਸਰਕਾਰ 5 ਸਾਲ ਦਾ ਆਪਣਾ ਕਾਰਜਕਾਲ ਪੂਰਾ ਕਰੇਗੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਬੈਠਕ ’ਚ ਸੂਬੇ ਵਿਚ ਮੌਜੂਦਾ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਗੱਲਬਾਤ ਕੀਤੀ।

ਦੱਸ ਦੇਈਏ ਕਿ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਅਦਾਲਤ ਨੇ 4 ਮੈਂਬਰੀ ਕਮੇਟੀ ਬਣਾਈ ਹੈ, ਜੋ ਕਿ ਕਿਸਾਨ ਮਸਲੇ ਦਾ ਹੱਲ ਨਿਪਟਾਉਣ ਲਈ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੇਗੀ। ਜਦੋਂ ਤੱਕ ਕਮੇਟੀ ਦੀ ਰਿਪੋਰਟ ਨਹੀਂ ਆਉਂਦੀ, ਉਦੋਂ ਤੱਕ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਜਾਰੀ ਰਹੇਗੀ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

ਦੱਸ ਦੇਈਏ ਕਿ ਹਰਿਆਣਾ ’ਚ ਭਾਜਪਾ-ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਦੀ ਗਠਜੋੜ ਸਰਕਾਰ ਹੈ। ਸਾਲ 2019 ’ਚ ਭਾਜਪਾ ਨੇ ਆਪਣੀਆਂ 40 ਸੀਟਾਂ ਨਾਲ ਜੇ. ਜੇ. ਪੀ. ਨਾਲ ਹੱਥ ਮਿਲਾਇਆ ਸੀ, ਜਿਸ ਨੇ 90 ਮੈਂਬਰੀ ਹਰਿਆਣਾ ਵਿਧਾਨ ਸਭਾ ’ਚ ਵਿਧਾਨ ਸਭਾ ’ਚ ਬਹੁਮਤ ਬਣਾਉਣ ਲਈ 10 ਸੀਟਾਂ ਹਾਸਲ ਕੀਤੀਆਂ। ਹਰਿਆਣਾ ’ਚ ਮਨੋਹਰ ਲਾਲ ਖੱਟੜ ਦੀ ਸਰਕਾਰ ਹੈ ਅਤੇ ਜੇ. ਜੇ. ਪੀ. ਨਾਲ ਭਾਜਪਾ ਦੇ ਗਠਜੋੜ ਮਗਰੋਂ ਦੁਸ਼ਯੰਤ ਚੌਟਾਲਾ ਨੂੰ ਉੱਪ ਮੁੱਖ ਮੰਤਰੀ ਬਣਾਇਆ ਗਿਆ।

ਇਹ ਵੀ ਪੜ੍ਹੋ : SC ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬੋਲੇ- ਅੰਦੋਲਨ ਅਣਮਿੱਥੇ ਸਮੇਂ ਲਈ ਰਹੇਗਾ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Tanu

Content Editor

Related News