ਅੱਜ ਕੁਰੂਕਸ਼ੇਤਰ 'ਚ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ PM ਮੋਦੀ

Tuesday, Nov 25, 2025 - 12:05 PM (IST)

ਅੱਜ ਕੁਰੂਕਸ਼ੇਤਰ 'ਚ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ PM ਮੋਦੀ

ਹਰਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ "ਹਿੰਦ ਦੀ ਚਾਦਰ" ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਮੌਕੇ ਕੁਰੂਕਸ਼ੇਤਰ ਜਾਣਗੇ। ਪ੍ਰਧਾਨ ਮੰਤਰੀ ਮੋਦੀ  ਹਰਿਆਣਾ ਸਰਕਾਰ ਵੱਲੋਂ ਜੋਤੀਸਰ ਵਿੱਚ ਆਯੋਜਿਤ ਇੱਕ ਵਿਸ਼ੇਸ਼ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਬਨਿਟ ਮੰਤਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਹੋਣਗੇ। ਪ੍ਰਧਾਨ ਮੰਤਰੀ ਮੋਦੀ ਅੱਜ ਜੋਤੀਸਰ ਵਿਖੇ ਮਹਾਭਾਰਤ ਅਨੁਭਵ ਕੇਂਦਰ ਦਾ ਉਦਘਾਟਨ ਕਰਨਗੇ ਅਤੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਹਿੱਸੇ ਵਜੋਂ ਪਵਿੱਤਰ ਬ੍ਰਹਮਾ ਸਰੋਵਰ ਵਿਖੇ ਆਯੋਜਿਤ ਵਿਸ਼ਾਲ ਮਹਾਂ ਆਰਤੀ ਵਿੱਚ ਹਿੱਸਾ ਲੈਣਗੇ।

ਪੜ੍ਹੋ ਇਹ ਵੀ : Petrol-Diesel ਦੀਆਂ ਨਵੀਆਂ ਕੀਮਤਾਂ ਜਾਰੀ, ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ

ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਕਰਨਗੇ ਜਾਰੀ
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ 350ਵੇਂ ਸ਼ਹੀਦੀ ਪੁਰਬ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਗੁਰੂ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਪ੍ਰਧਾਨ ਮੰਤਰੀ ਬ੍ਰਹਮਾ ਸਰੋਵਰ ਦੇ ਦਰਸ਼ਨ ਕਰਨ ਤੋਂ ਬਾਅਦ ਪੂਜਾ ਕਰਨਗੇ। ਇਸ ਮੰਤਵ ਲਈ, 155 ਏਕੜ ਵਿੱਚ ਵੱਖਰੇ ਪੰਡਾਲ ਬਣਾਏ ਗਏ ਹਨ। ਮੁੱਖ ਪੰਡਾਲ 25 ਏਕੜ ਵਿੱਚ ਫੈਲਿਆ ਹੋਇਆ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। 

350 ਬੱਚੀਆਂ ਵਲੋਂ ਕੀਤਾ ਜਾਵੇਗਾ ਕੀਰਤਨ 
ਗੁਰੂ ਜੀ ਦੇ ਸ਼ਹੀਦੀ ਸਮਾਗਮ ਮੌਕੇ ਸਟੇਜ ਦੇ ਇੱਕ ਪਾਸੇ 350 ਬੱਚੀਆਂ ਵਲੋਂ ਕੀਰਤਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਹੋਰ ਆਗੂ ਜ਼ਮੀਨ 'ਤੇ ਬੈਠਣਗੇ। ਸਮਾਗਮ ਲਈ ਤਿਆਰ ਕੀਤੇ ਗਏ ਮੁੱਖ ਪੰਡਾਲ ਵਿੱਚ ਕੋਈ ਕੁਰਸੀ ਨਹੀਂ ਹੋਵੇਗੀ। ਹਰ ਕੋਈ ਜ਼ਮੀਨ 'ਤੇ ਬੈਠੇਗਾ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸਟੇਜ ਤੋਂ ਲਗਭਗ ਢਾਈ ਫੁੱਟ ਉੱਪਰ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਛੇਵੀਂ ਵਾਰ ਪਵਿੱਤਰ ਸ਼ਹਿਰ ਆ ਰਹੇ ਹਨ।

ਪੜ੍ਹੋ ਇਹ ਵੀ : ਓ ਤੇਰੀ! ਦਿੱਲੀ ਪੁੱਜੀ ਜਵਾਲਾਮੁਖੀ ਦੀ ਸੁਆਹ, ਉਡਾਣਾਂ ਲਈ ਐਡਵਾਇਜ਼ਰੀ ਜਾਰੀ, ਅਸਮਾਨ 'ਤੇ ਛਾਇਆ ਹਨ੍ਹੇਰਾ

ਪ੍ਰਧਾਨ ਮੰਤਰੀ ਮੋਦੀ ਦਾ ਆਗਮਨ
PM ਨਰਿੰਦਰ ਮੋਦੀ ਅੱਜ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਤੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਤੋਂ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅੰਬਾਲਾ ਏਅਰ ਫੋਰਸ ਸਟੇਸ਼ਨ ਪਹੁੰਚਣਗੇ। ਉੱਥੋਂ ਉਹ ਹੈਲੀਕਾਪਟਰ ਰਾਹੀਂ ਕੁਰੂਕਸ਼ੇਤਰ ਜਾਣਗੇ। ਉਹ ਸ਼ਾਮ 4 ਵਜੇ ਦੇ ਕਰੀਬ ਜੋਤੀਸਰ ਪਹੁੰਚਣਗੇ। ਇਹ ਉਨ੍ਹਾਂ ਦੀ ਕੁਰੂਕਸ਼ੇਤਰ ਦੀ ਛੇਵੀਂ ਯਾਤਰਾ ਹੈ। ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਪਿਹੋਵਾ ਰੋਡ 'ਤੇ 170 ਏਕੜ ਦੇ ਵਿਸ਼ਾਲ ਇਕੱਠ ਸਥਾਨ 'ਤੇ ਪਹੁੰਚਣਗੇ। ਇੱਥੋਂ, ਉਹ ਗੀਤਾ ਉਪਦੇਸ਼ ਸਥਲ ਤੀਰਥ ਸਥਾਨ ਕੰਪਲੈਕਸ ਵਿੱਚ ਸਥਿਤ ਮਹਾਂਭਾਰਤ ਅਨੁਭਵ ਕੇਂਦਰ ਤੱਕ ਸੜਕ ਰਾਹੀਂ ਯਾਤਰਾ ਕਰਨਗੇ। ਇਸ ਕੇਂਦਰ ਦਾ ਨਿਰੀਖਣ ਕਰਨ ਤੋਂ ਬਾਅਦ ਉਹ ₹2 ਕਰੋੜ ਦੀ ਲਾਗਤ ਨਾਲ ਬਣੇ ਪੰਚਜਨਯ ਸਮਾਰਕ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਵਿੱਚ ਆਉਣ ਵਾਲੇ ਲੋਕਾਂ ਲਈ 20 ਏਕੜ ਤੋਂ ਵੱਧ ਜ਼ਮੀਨ 'ਤੇ ਪਾਰਕਿੰਗ ਬਣਾਈ ਗਈ ਹੈ।

ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ

ਦੱਸ ਦੇਈਏ ਕਿ ਇਸ ਸਮਾਗਮ ਨੂੰ ਹਰਿਆਣਾ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਰਾਸ਼ਟਰੀ ਪੱਧਰ 'ਤੇ ਇੱਕ ਨਵੀਂ ਪਛਾਣ ਦੇਣ ਦਾ ਯਤਨ ਮੰਨਿਆ ਜਾ ਰਿਹਾ ਹੈ। ਗੁਰੂ ਤੇਗ਼ ਬਹਾਦਰ ਜੀ ਨੇ ਔਰੰਗਜ਼ੇਬ ਦੇ ਧਾਰਮਿਕ ਅੱਤਿਆਚਾਰਾਂ ਵਿਰੁੱਧ ਲੜਾਈ ਵਿੱਚ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਵੀ ਇਤਿਹਾਸ ਵਿੱਚ ਮਨੁੱਖਤਾ ਦੀ ਇੱਕ ਉਦਾਹਰਣ ਹੈ।

 

 


author

rajwinder kaur

Content Editor

Related News