ਰੂਸ-ਯੂਕ੍ਰੇਨ ਜੰਗ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਅੱਜ ਫੋਨ ’ਤੇ ਗੱਲ ਕਰਨਗੇ PM ਮੋਦੀ

Monday, Mar 07, 2022 - 10:32 AM (IST)

ਰੂਸ-ਯੂਕ੍ਰੇਨ ਜੰਗ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਅੱਜ ਫੋਨ ’ਤੇ ਗੱਲ ਕਰਨਗੇ PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਸੋਮਵਾਰ ਯਾਨੀ ਕਿ ਅੱਜ ਫੋਨ ’ਤੇ ਗੱਲ ਕਰਨਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮੋਦੀ ਅਜਿਹੇ ਸਮੇਂ ’ਚ  ਜ਼ੇਲੇਂਸਕੀ ਨਾਲ ਗੱਲ ਕਰਨਗੇ, ਜਦੋਂ ਰੂਸ ਦੇ ਹਮਲੇ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਰੂਸ ਦੇ ਯੂਕ੍ਰੇਨ ’ਤੇ ਹਮਲਾ ਕਰਨ ਤੋਂ ਬਾਅਦ ਇਹ ਦੂਜਾ ਮੌਕਾ ਹੋਵੇਗਾ, ਜਦੋਂ ਪ੍ਰਧਾਨ ਮੰਤਰੀ ਮੋਦੀ, ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕਰਨਗੇ। 

ਇਹ ਵੀ ਪੜ੍ਹੋ: ਕਸ਼ਮੀਰ ’ਚ ਰਹਿਣ ਵਾਲੀ ਯੂਕ੍ਰੇਨੀ ਕੁੜੀ ਨੇ PM ਮੋਦੀ ਨੂੰ ਲਾਈ ਗੁਹਾਰ, ਕਿਹਾ- ਖਤਰੇ ’ਚ ਪੇਕੇ, ਮਦਦ ਕਰੋ ਸਰਕਾਰ

ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਲੜਾਈ ਸ਼ੁਰੂ ਹੋਣ ਤੋਂ ਬਾਅਦ 26 ਫਰਵਰੀ ਨੂੰ ਪਹਿਲੀ ਵਾਰ ਜ਼ੇਲੇਨਸਕੀ ਨਾਲ ਗੱਲ ਕੀਤੀ। ਸੰਯੁਕਤ ਰਾਸ਼ਟਰ ਵਿਚ ਵੋਟਿੰਗ ਦੌਰਾਨ ਭਾਰਤ ਦੇ ਗੈਰ-ਹਾਜ਼ਰ ਰਹਿਣ ਤੋਂ ਬਾਅਦ ਜ਼ੇਲੇਂਸਕੀ ਨੇ ਮੋਦੀ ਨਾਲ ਗੱਲ ਕੀਤੀ ਅਤੇ ਭਾਰਤ ਦੇ ਸਿਆਸੀ ਸਮਰਥਨ ਦੀ ਮੰਗ ਕੀਤੀ। ਯੂਕ੍ਰੇਨ ’ਤੇ ਹਮਲਾ ਸ਼ੁਰੂ ਹੋਣ ਤੋਂ ਬਾਅਦ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਗੱਲ ਕੀਤੀ ਸੀ। ਜਦੋਂ ਤੋਂ ਯੁੱਧ ਸ਼ੁਰੂ ਹੋਇਆ ਪ੍ਰਧਾਨ ਮੰਤਰੀ ਮੋਦੀ ਨੇ ਨਿਕਾਸੀ ਕਾਰਜ ਦੀ ਸਮੀਖਿਆ ਅਤੇ ਰੂਸ-ਯੂਕਰੇਨ ਸੰਕਟ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ।

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਭਾਰਤ ਦੇ ਦੂਤਘਰ ਨੇ ਕੀਤੀ ਖ਼ਾਸ ਅਪੀਲ

ਦੱਸ ਦੇਈਏ ਕਿ ਰੂਸੀ ਫ਼ੌਜ ਵਲੋਂ 24 ਫਰਵਰੀ ਨੂੰ ਯੂਕ੍ਰੇਨ ’ਤੇ ਹਮਲਾ ਕੀਤਾ ਗਿਆ। ਰੂਸੀ ਫ਼ੌਜ ਯੂਕ੍ਰੇਨ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਚੁੱਕੀ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਨੇ ਪਹਿਲਾਂ ਵੀ ਭਾਰਤ ਨੂੰ ਅਪੀਲ ਕੀਤੀ ਸੀ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰੇ ਅਤੇ ਇਸ ਜੰਗ ਨੂੰ ਰੋਕਣ ਲਈ ਰੂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ। ਓਧਰ ਭਾਰਤ ਯੂਕ੍ਰੇਨ ’ਚ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ’ਚ ਲੱਗਾ ਹੋਇਆ ਹੈ। ਇਸ ਲਈ ਆਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ, ਜੋ ਕਿ ਆਪਣੇ ਆਖਰੀ ਪੜਾਅ ’ਚ ਹੈ। ਖਾਰਕੀਵ ਅਤੇ ਸੂਮੀ ਨੂੰ ਛੱਡ ਕੇ, ਯੂਕਰੇਨ ਦੇ ਬਾਕੀ ਖੇਤਰਾਂ ਤੋਂ ਲਗਭਗ ਸਾਰੇ ਭਾਰਤੀਆਂ ਨੂੰ ਕੱਢ ਲਿਆ ਗਿਆ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ 182 ਭਾਰਤੀਆਂ ਦੀ ਵਤਨ ਵਾਪਸੀ, ਬੁਖਾਰੈਸਟ ਦੇ ਰਸਤਿਓਂ ਪਹੁੰਚੇ ਮੁੰਬਈ


author

Tanu

Content Editor

Related News