PM ਮੋਦੀ 19 ਤੋਂ 24 ਮਈ ਤੱਕ ਜਾਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਦੇ ਦੌਰੇ ’ਤੇ ਜਾਣਗੇ

Thursday, May 18, 2023 - 10:15 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਤੋਂ 24 ਮਈ ਤਕ ਜਾਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਜੀ-7 ਅਤੇ ਕਵਾਡ ਸਿਖਰ ਸੰਮੇਲਨਾਂ ਵਿਚ ਵੀ ਸ਼ਾਮਲ ਹੋਣਗੇ। ਅਧਿਕਾਰਤ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਦੇ ਸੱਦੇ ’ਤੇ 19-21 ਮਈ ਨੂੰ ਹੀਰੋਸ਼ੀਮਾ ਜਾਣਗੇ ਅਤੇ ਜਾਪਾਨ ਦੀ ਪ੍ਰਧਾਨਗੀ ’ਚ ਹੋਣ ਵਾਲੇ ਜੀ-7 ਸੰਮੇਲਨ ’ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ 22 ਮਈ ਨੂੰ ਪਾਪੂਆ ਨਿਊ ਗਿਨੀ ਦੀ ਰਾਜਧਾਨੀ ਪੋਰਟ ਮੋਰੇਸਬੀ ਜਾਣਗੇ। ਤੀਜੇ ਪੜਾਅ ਵਿਚ ਮੋਦੀ 22-24 ਮਈ ਨੂੰ ਸਿਡਨੀ ਵਿਚ ਕਵਾਡ ਸੰਮੇਲਨ ਵਿਚ ਸ਼ਾਮਲ ਹੋਣ ਲਈ ਆਸਟ੍ਰੇਲੀਆ ਜਾਣਗੇ।

ਇਹ ਵੀ ਪੜ੍ਹੋ- ਪੁੱਤ ਬਣਿਆ ਕਪੁੱਤ, ਦੋਸਤ ਨਾਲ ਰਲ ਮਾਂ-ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ, ਕਾਰਨ ਜਾਣ ਹੋਵੋਗੇ ਹੈਰਾਨ

ਕਵਾਡ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਨੀਸ ਵਲੋਂ ਕੀਤੀ ਜਾ ਰਹੀ ਹੈ। ਇਸ ਸੰਮੇਲਨ ਵਿਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਕਿਦਿਸ਼ਾ ਫੁਮੀਓ ਵੀ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦੀ ਜਾਪਾਨ ਯਾਤਰਾ 'ਤੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਉਹ ਕਿਦਿਸ਼ਾ ਦੇ ਸੱਦੇ 'ਤੇ ਦੇਸ਼ ਦੀ ਯਾਤਰਾ ਕਰ ਰਹੇ ਹਨ। ਜਾਪਾਨ ਜੀ-7 ਸਮੂਹ ਦੇ ਮੌਜੂਦਾ ਪ੍ਰਧਾਨ ਦੇ ਰੂਪ ਵਿਚ ਇਸ ਦੇ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।

ਇਹ ਵੀ ਪੜ੍ਹੋ- ਅਮਰਨਾਥ ਯਾਤਰਾ ਨੂੰ ਲੈ ਕੇ ਨਵੇਂ ਨਿਯਮ, ਹੁਣ ਇਹ ਸ਼ਰਧਾਲੂ ਨਹੀਂ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਵਾਡ ਸੰਮੇਲਨ ਨੇਤਾਵਾਂ ਨੂੰ ਇੰਡੋ-ਪੈਸੀਫਿਕ ਖੇਤਰ ਦੇ ਵਿਕਾਸ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਜ਼ਾਦ, ਖੁੱਲ੍ਹੇ ਅਤੇ ਸੰਮਲਿਤ ਹਿੰਦ-ਪ੍ਰਸ਼ਾਂਤ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰੇਗਾ।


Tanu

Content Editor

Related News