ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਰਾਜਸਥਾਨ ਦਾ ਦੌਰਾ ਕਰਨਗੇ PM ਮੋਦੀ
Friday, May 16, 2025 - 04:40 PM (IST)

ਨਵੀਂ ਦਿੱਲੀ- ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਮਈ ਨੂੰ ਪਹਿਲੀ ਵਾਰ ਰਾਜਸਥਾਨ ਦਾ ਦੌਰਾ ਕਰਨਗੇ। ਭਾਰਤ-ਪਾਕਿਸਤਾਨ ਸਰਹੱਦ ਦੇਸ਼ਨੋਕ ਤੋਂ ਲਗਭਗ 200 ਕਿਲੋਮੀਟਰ ਦੂਰ ਹੈ। ਜ਼ਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਸਥਿਤ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਦੋਵਾਂ ਦੇਸ਼ਾਂ ਵਿਚਾਲੇ 4 ਦਿਨ ਤੱਕ ਬਣੀ ਹੋਈ ਜੰਗ ਵਾਲੀ ਸਥਿਤੀ ਮਗਰੋਂ ਦੋਵਾਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਸਨ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਸਥਿਤੀ ਹੁਣ ਆਮ ਹੋ ਗਈ ਹੈ। ਆਪਣੇ ਦੌਰੇ ਦੌਰਾਨ 22 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਵਰਚੁਅਲੀ ਦੇਸ਼ਨੋਕ ਸਣੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਕਈ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ- ''ਇਹ ਤਾਂ ਹਾਲੇ ਟ੍ਰੇਲਰ ਐ, ਟਾਈਮ ਆਉਣ 'ਤੇ ਪੂਰੀ ਪਿਕਚਰ ਵੀ ਦਿਖਾ ਦਿਆਂਗੇ..'' ; ਰੱਖਿਆ ਮੰਤਰੀ ਰਾਜਨਾਥ ਸਿੰਘ
ਉਹ ਇਸ ਸਮਾਗਮ ਦੌਰਾਨ ਆਮ ਜਨਤਾ ਨੂੰ ਵੀ ਸੰਬੋਧਨ ਕਰਨਗੇ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਹੋਣਗੇ। ਇਸ ਦੌਰਾਨ 17 ਮਈ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਹੋਰ ਕੇਂਦਰੀ ਅਤੇ ਰਾਜ ਮੰਤਰੀਆਂ ਦੇ ਨਾਲ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਬੀਕਾਨੇਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਤਿਆਰੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ- Apple ਨੇ ਟਰੰਪ ਨੂੰ ਦਿੱਤਾ ਝਟਕਾ ! ਕਿਹਾ- 'ਭਾਰਤ 'ਚ ਬਣਦੇ ਰਹਿਣਗੇ IPhones...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e