ਕਵਾਡ ਸੰਮੇਲਨ ਲਈ ਟੋਕੀਓ ਜਾਣਗੇ PM ਮੋਦੀ, ਬਾਈਡੇਨ ਨਾਲ ਵੀ ਹੋਵੇਗੀ ਮੁਲਾਕਾਤ

Thursday, May 19, 2022 - 07:48 PM (IST)

ਕਵਾਡ ਸੰਮੇਲਨ ਲਈ ਟੋਕੀਓ ਜਾਣਗੇ PM ਮੋਦੀ, ਬਾਈਡੇਨ ਨਾਲ ਵੀ ਹੋਵੇਗੀ ਮੁਲਾਕਾਤ

ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਜਾਪਾਨ ਦੀ ਰਾਜਧਾਨੀ ਟੋਕੀਓ ਜਾਣਗੇ। ਟੋਕੀਓ ਸਿਖਰ ਸੰਮੇਲਨ 'ਤੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੀ.ਐੱਮ. ਮੋਦੀ 24 ਮਈ ਨੂੰ ਟੋਕੀਓ 'ਚ ਹੋਣ ਵਾਲੇ ਕਵਾਡ ਸਮਿਟ 'ਚ ਸ਼ਾਮਲ ਹੋਣਗੇ। ਇਹ ਕਵਾਡ ਲੀਡਰਸ ਦਾ ਚੌਥਾ ਸਿਖਰ ਸੰਮੇਲਨ ਹੋਵੇਗਾ। ਇਸ ਯਾਤਰਾ ਦੌਰਾਨ 24 ਮਈ ਨੂੰ ਹੀ ਪੀ.ਐੱਮ. ਮੋਦੀ ਦੀਆਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਮੀਟਿੰਗਾਂ ਹੋਣਗੀਆਂ।

ਇਹ ਵੀ ਪੜ੍ਹੋ :-RCB vs GT : ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਕਵਾਡ 'ਚ ਭਾਰਤ, ਆਸਟ੍ਰੇਲੀਆ, ਜਾਪਾਨ ਅਤੇ ਯੂ.ਐੱਸ. ਸ਼ਾਮਲ ਹਨ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਰਾਸ਼ਟਰਪਤੀ ਜੋਅ ਬਾਈਡੇਨ ਕਵਾਡ ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਜਾਪਾਨ ਜਾਣਗੇ। ਇਸ ਦੌਰਾਨ ਜੋਅ ਬਾਈਡੇਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੇ ਹਾਲਤ ਖਰਾਬ ਹੋਣ 'ਤੇ ਆਪਣੇ ਲੋਕਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਕੱਢਿਆ ਸੀ।

ਇਹ ਵੀ ਪੜ੍ਹੋ :- ਸਵੀਡਨ ਦੇ ਨਾਟੋ 'ਚ ਸ਼ਾਮਲ ਹੋਣ ਦੇ ਪ੍ਰਭਾਵਾਂ 'ਤੇ ਗੌਰ ਕਰੇਗਾ ਰੂਸ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News