VIP ਕੁਰਸੀ ਛੱਡ ਜਦੋਂ PM ਮੋਦੀ ਨੇ ਮਜ਼ਦੂਰਾਂ ਨਾਲ ਜ਼ਮੀਨ ’ਤੇ ਬੈਠ ਖਿੱਚਵਾਈ ਫ਼ੋਟੋ, ਵੀਡੀਓ ਹੋਇਆ ਵਾਇਰਲ

Friday, Dec 17, 2021 - 03:25 PM (IST)

VIP ਕੁਰਸੀ ਛੱਡ ਜਦੋਂ PM ਮੋਦੀ ਨੇ ਮਜ਼ਦੂਰਾਂ ਨਾਲ ਜ਼ਮੀਨ ’ਤੇ ਬੈਠ ਖਿੱਚਵਾਈ ਫ਼ੋਟੋ, ਵੀਡੀਓ ਹੋਇਆ ਵਾਇਰਲ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ’ਚ ਕਾਸ਼ੀ-ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ ਹੈ, ਜਿਸ ਦਾ ਇਕ ਵੀਡੀਓ ਇੰਨੀਂ ਦਿਨੀਂ ਖ਼ੂਬ ਵਾਇਰਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਕਾਸ਼ੀ-ਵਿਸ਼ਵਨਾਥ ਕੋਰੀਡੋਰ ਦੇ ਉਦਘਾਟਨ ਤੋਂ ਪਹਿਲਾਂ ਪੀ.ਐੱਮ. ਮੋਦੀ ਸਿੱਧੇ ਮਜ਼ਦੂਰਾਂ ਦਰਮਿਆਨ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਉਨ੍ਹਾਂ ਨਾਲ ਬੈਠ ਕੇ ਗਰੁੱਪ ਫ਼ੋਟੋ ਖਿੱਚਵਾਈ ਸੀ। ਇਸ ਘਟਨਾ ਦਾ ਇਕ ਵੀਡੀਓ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਇੰਸਟਾਗ੍ਰਾਮ ’ਤੇ ਪੋਸਟ ਵੀ ਕੀਤਾ ਹੈ, ਜਿਸ ਨੂੰ ਲੋਕ ਖ਼ੂਬ ਪਸੰਦ ਕਰ ਰਹੇ ਹਨ।

 

 
 
 
 
 
 
 
 
 
 
 
 
 
 
 
 

A post shared by Kiren Rijiju (@kiren.rijiju)

ਵੀਡੀਓ ’ਚ ਦੇਖ ਸਕਦੇ ਹੋ ਕਿ ਇਕ ਹਾਲ ’ਚ ਮਜ਼ਦੂਰ ਬੈਠੇ ਹਨ ਕਿ ਇਸ ਦੌਰਾਨ ਪੀ.ਐੱਮ. ਮੋਦੀ ਉੱਥੇ ਪਹੁੰਚੇ ਹਨ ਅਤੇ ਕੁਰਸੀ ਨੂੰ ਖ਼ੁਦ ਹਟਾ ਦਿੰਦੇ ਹਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮਜ਼ਦੂਰਾਂ ਕੋਲ ਖ਼ਾਲੀ ਜਗ੍ਹਾ ਬੈਠ ਜਾਂਦੇ ਹਨ। ਇਸ ਦੇ ਨਾਲ ਹੀ ਕੁਝ ਮਜ਼ਦੂਰਾਂ ਨੂੰ ਕੋਲ ਦੀ ਜਗ੍ਹਾ ਖ਼ਾਲੀ ਹੋਣ ਦਾ ਇਸ਼ਾਰਾ ਕਰ ਕੇ ਆਪਣੇ ਕੋਲ ਬੁਲਾ ਲੈਂਦੇ ਹਨ। ਇਸ ਤੋਂ ਬਾਅਦ ਉਹ ਉਨ੍ਹਾਂ ਨਾਲ ਫ਼ੋਟੋ ਖਿਚਵਾਉਂਦੇ ਹਨ। ਪ੍ਰਧਾਨ ਮੰਤਰੀ ਦੇ ਇਸ ਵੀਡੀਓ ਦੀ ਲੋਕ ਬਹੁਤ ਸ਼ਲਾਘਾ ਕਰ ਰਹੇ ਹਨ।

ਇਹ ਵੀ ਪੜ੍ਹੋ : ਹੁਣ ਕੁੜੀਆਂ ਦੇ ਵਿਆਹ ਦੀ ਉਮਰ ਹੋਵੇਗੀ 21 ਸਾਲ, ਕੈਬਨਿਟ ਵੱਲੋਂ ਤਜਵੀਜ਼ ਨੂੰ ਮਨਜ਼ੂਰੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News