PM ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੇ ਸ਼ਹੀਦਾਂ ਨੂੰ ਕੀਤਾ ਨਮਨ

04/13/2020 1:01:43 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦੇ ਸ਼ਹੀਦਾਂ ਨੂੰ ਸੋਮਵਾਰ ਭਾਵ ਅੱਜ ਨਮਨ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੀ. ਐੱਮ. ਮੋਦੀ ਨੇ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਸਾਲਾਂ ਤਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਮੈਂ ਅੱਜ ਦੇ ਦਿਨ ਜਲ੍ਹਿਆਂਵਾਲਾ ਬਾਗ 'ਚ ਬੇਰਹਿਮੀ ਨਾਲ ਮਾਰ ਦਿੱਤੇ ਗਏ ਸ਼ਹੀਦਾਂ ਨੂੰ ਨਮਨ ਕਰਦਾ ਹਾਂ। ਅਸੀਂ ਉਨ੍ਹਾਂ ਦੀ ਵੀਰਤਾ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁਲਾਂਗੇ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਵੀਰਤਾ ਆਉਣ ਵਾਲੇ ਕਈ ਸਾਲਾਂ ਤਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। 

ਇਸ ਦੇ ਨਾਲ ਹੀ ਮੋਦੀ ਨੇ ਵਿਸਾਖੀ ਦੇ ਪਾਵਨ ਮੌਕੇ 'ਤੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵੀਂ ਖੁਸ਼ੀਆਂ ਨਾਲ ਜੁੜਿਆ ਇਹ ਤਿਓਹਾਰ ਸਾਰਿਆਂ ਦੀ ਜ਼ਿੰਦਗੀ ਵਿਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। 

ਜ਼ਿਕਰਯੋਗ ਹੈ ਕਿ 1919 'ਚ ਬ੍ਰਿਗੇਡੀਅਨ ਜਨਰਲ ਡਾਇਰ ਦੇ ਹੁਕਮ 'ਤੇ ਬ੍ਰਿਟਿਸ਼ ਬਲਾਂ ਨੇ ਅੰਮ੍ਰਿਤਸਰ ਸਥਿਤ ਜਲ੍ਹਿਆਂਵਾਲਾ ਬਾਗ 'ਚ ਵਿਸਾਖੀ ਮਨਾਉਣ ਲਈ ਇਕੱਠੇ ਹੋਈ ਭੀੜ 'ਤੇ ਗੋਲੀਆਂ ਚਲਾਈਆਂ ਸਨ। ਇਸ ਘਟਨਾ 'ਚ ਘੱਟ ਤੋਂ ਘੱਟ 400 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਜ਼ਾਰਾਂ ਲੋਕ ਜ਼ਖਮੀ ਹੋਏ ਸਨ। ਇਹ ਭਿਆਨਕ ਕਤਲੇਆਮ ਸਾਡੀ ਸੱਭਿਅਤਾ 'ਤੇ ਇਕ ਕਲੰਕ ਵਾਂਗ ਹੈ।

Tanu

This news is Content Editor Tanu