'ਸਦੈਵ ਅਟਲ' ਪਹੁੰਚ ਕੇ PM ਮੋਦੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ, ਬੋਲੇ- ਭਾਰਤ ਲਈ ਉਨ੍ਹਾਂ ਦਾ ਯੋਗਦਾਨ ਅਮਿੱਟ
Sunday, Dec 25, 2022 - 10:43 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ 'ਭਾਰਤ ਰਤਨ' ਅਟਲ ਬਿਹਾਰੀ ਵਾਜਪਾਈ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਭਾਰਤ ਲਈ ਉਨ੍ਹਾਂ ਦਾ ਯੋਗਦਾਨ ਅਮਿਟ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਭਾਰਤ ਲਈ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। ਉਨ੍ਹਾਂ ਦੀ ਅਗਵਾਈ ਅਤੇ ਦ੍ਰਿਸ਼ਟੀਕੋਣ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ।
ਇਹ ਵੀ ਪੜ੍ਹੋ- ਸਿੱਕਮ ਸੜਕ ਹਾਦਸਾ: ਬਾਗਡੋਗਰਾ ਹਵਾਈ ਅੱਡੇ 'ਤੇ ਫ਼ੌਜ ਦੇ 16 ਸ਼ਹੀਦ ਜਵਾਨਾਂ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
Tributes to Atal Ji on his Jayanti. His contribution to India is indelible. His leadership and vision motivate millions of people. pic.twitter.com/tDYNKiGXxj
— Narendra Modi (@narendramodi) December 25, 2022
ਸਾਲ 1924 'ਚ ਅੱਜ ਦੇ ਦਿਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਹੋਇਆ ਸੀ। ਉਹ ਭਾਜਪਾ ਦੇ ਸੰਸਥਾਪਕਾਂ ਵਿਚੋਂ ਇਕ ਸਨ। ਉਹ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦਾ ਪਹਿਲਾ ਕਾਰਜਕਾਲ 1996 ਵਿਚ ਸਿਰਫ਼ 13 ਦਿਨਾਂ ਦਾ ਸੀ। ਇਸ ਤੋਂ ਬਾਅਦ ਉਹ 1998 ਵਿਚ ਫਿਰ ਪ੍ਰਧਾਨ ਮੰਤਰੀ ਬਣੇ ਅਤੇ 13 ਮਹੀਨੇ ਤੱਕ ਇਸ ਅਹੁਦੇ ਨੂੰ ਸੰਭਾਲਿਆ। ਸਾਲ 1999 ਵਿਚ ਉਹ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਉਹ ਪਹਿਲੇ ਅਜਿਹੇ ਗੈਰ-ਕਾਂਗਰਸੀ ਨੇਤਾ ਸਨ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਆਪਣਾ ਕਾਰਜਕਾਲ ਪੂਰਾ ਕੀਤਾ।
ਇਹ ਵੀ ਪੜ੍ਹੋ- ਕੇਂਦਰ ਦਾ ਸੂਬਿਆਂ ਨੂੰ ਨਿਰਦੇਸ਼, ਹਸਪਤਾਲਾਂ 'ਚ ਆਕਸੀਜਨ ਅਤੇ ਵੈਂਟੀਲੇਟਰਾਂ ਦੀ ਨਾ ਹੋਵੇ ਕਮੀ