ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ PM ਮੋਦੀ ਨੇ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
Saturday, Aug 16, 2025 - 10:29 AM (IST)

ਨਵੀਂ ਦਿੱਲੀ- ਅੱਜ 3 ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਮਨਾਈ ਜਾ ਰਹੀ ਹੈ। ਉਨ੍ਹਾਂ ਨੇ 1996 'ਚ ਪਹਿਲੀ ਵਾਰ 13 ਦਿਨਾਂ ਲਈ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਫ਼ਿਰ ਉਹ 1998 ਤੋਂ 1999 ਦੌਰਾਨ 13 ਮਹੀਨੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਇਸ ਮਗਰੋਂ ਸਾਲ 1999-2004 ਤੱਕ ਉਨ੍ਹਾਂ ਨੇ ਪੂਰਾ ਕਾਰਜਕਾਲ ਸੰਭਾਲਿਆ।
25 ਦਸੰਬਰ 1924 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਜਨਮੇ ਵਾਜਪਾਈ ਨੂੰ ਦੇਸ਼ ਦੇ ਸਭ ਤੋਂ ਸਫ਼ਲ ਪ੍ਰਧਾਨ ਮੰਤਰੀਆਂ 'ਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ 94 ਸਾਲ ਲੰਬੀ ਜ਼ਿੰਦਗੀ ਬਤੀਤ ਕਰਨ ਤੋਂ ਬਾਅਦ 16 ਅਗਸਤ 2018 ਨੂੰ ਦਿੱਲੀ ਦੇ ਏਮਜ਼ ਵਿਖੇ ਆਖ਼ਰੀ ਸਾਹ ਲਿਆ। ਉਨ੍ਹਾਂ ਨੂੰ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਰਧਾਂਜਲੀ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ''ਸਾਰੇ ਦੇਸ਼ ਵਾਸੀਆਂ ਵੱਲੋਂ ਮੈਂ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਰਾਸ਼ਟਰ ਦੇ ਸਰਵਪੱਖੀ ਵਿਕਾਸ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਸੇਵਾ ਦੀ ਭਾਵਨਾ ਹਰ ਕਿਸੇ ਨੂੰ ਇੱਕ ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ।''
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਵੇਰੇ-ਸਵੇਰੇ ਮੰਤਰੀ ਪਿਓ ਤੇ MLA ਪੁੱਤ 'ਤੇ ਪੈ ਗਈ ED ਦੀ ਰੇਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e