PM ਮੋਦੀ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤਾ ਯਾਦ, ਇੰਝ ਦਿੱਤੀ ਸ਼ਰਧਾਂਜਲੀ

Sunday, Oct 02, 2022 - 11:04 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਧਾਨ ਮੰਤਰੀ ਨੇ ਰਾਜਧਾਨੀ ਦੇ ਰਾਜਘਾਟ ਸਥਿਤ ਬਾਪੂ ਦੀ ਸਮਾਧੀ ਸਥਲ 'ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਥੇ ਸਰਵ ਧਰਮ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ- ਮਹਾਤਮਾ ਗਾਂਧੀ ਜਯੰਤੀ ’ਤੇ ਵਿਸ਼ੇਸ਼: ਸੱਚ ਅਤੇ ਅਹਿੰਸਾ ਦੇ ਪੁਜਾਰੀ ‘ਬਾਪੂ’ ਗਾਂਧੀ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਟਵੀਟ ਕੀਤਾ, ‘‘ਗਾਂਧੀ ਜਯੰਤੀ ’ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ। ਇਸ ਵਾਰ ਗਾਂਧੀ ਜਯੰਤੀ ਬਹੁਤ ਖ਼ਾਸ ਹੈ ਕਿਉਂਕਿ ਭਾਰਤ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਮੇਰੀ ਕਾਮਨਾ ਹੈ ਕਿ ਕਿ ਅਸੀਂ ਹਮੇਸ਼ਾ ਬਾਪੂ ਦੇ ਆਦਰਸ਼ਾਂ 'ਤੇ ਚੱਲਦੇ ਰਹੀਏ। ਮੈਂ ਤੁਹਾਨੂੰ ਸਾਰਿਆਂ ਨੂੰ ਗਾਂਧੀ ਜੀ ਨੂੰ ਸ਼ਰਧਾਂਜਲੀ ਵਜੋਂ ਖਾਦੀ ਅਤੇ ਦਸਤਕਾਰੀ ਉਤਪਾਦਾਂ ਨੂੰ ਖਰੀਦਣ ਦੀ ਵੀ ਅਪੀਲ ਕਰਦਾ ਹਾਂ।'' ਦੱਸ ਦੇਈਏ ਕਿ ਮਹਾਤਮਾ ਗਾਂਧੀ ਦਾ ਜਨਮ ਗੁਜਰਾਤ ਦੇ ਪੋਰਬੰਦਰ ’ਚ 2 ਅਕਤੂਬਰ 1869 ’ਚ ਹੋਇਆ ਸੀ। ਉਨ੍ਹਾਂ ਦੇ ਜਨਮ ਦਿਨ ਨੂੰ ਗਾਂਧੀ ਜਯੰਤੀ ਨਾਲ ਹੀ ਕੌਮਾਂਤਰੀ ਅਹਿੰਸਾ ਦਿਵਸ ਦੇ ਰੂਪ ’ਚ ਵੀ ਮਨਾਇਆ ਜਾਂਦਾ ਹੈ। 

ਇਹ ਵੀ ਪੜ੍ਹੋ-  ਅਮਰੀਕਾ ’ਚ ਤੂਫ਼ਾਨ ‘ਇਆਨ’ ਦਾ ਕਹਿਰ; PM ਮੋਦੀ ਨੇ ਪ੍ਰਗਟਾਇਆ ਦੁੱਖ

PunjabKesari


ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਾਦਗੀ ਅਤੇ ਫੈਸਲੇ ਲੈਣ ਦੀ ਸਮਰੱਥਾ ਦੇਸ਼ ਭਰ ਵਿਚ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ’ਚ ‘ਪ੍ਰਧਾਨ ਮੰਤਰੀ ਅਜਾਇਬਘਰ’ ਵਿਚ ਉਨ੍ਹਾਂ ਦੀ ਗੈਲਰੀ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ, ਜਿਸ ’ਚ ਸ਼ਾਸਤਰੀ ਦੀ ਜੀਵਨ ਯਾਤਰਾ ਅਤੇ ਪ੍ਰਾਪਤੀਆਂ ਨੂੰ ਵਿਖਾਇਆ ਗਿਆ ਹੈ।

ਇਹ ਵੀ ਪੜ੍ਹੋ- PFI ਦੀ ਹਿੱਟ ਲਿਸਟ ’ਚ 5 RSS ਆਗੂਆਂ ਦੇ ਨਾਂ, ਮਿਲੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

PunjabKesari

ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਸ ਅਜਾਇਬਘਰ ਦਾ ਦੌਰਾ ਕਰਨ ਦਾ ਵੀ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ, ਸ਼ਾਸਤਰੀ ਦੇ ਸਮਾਰਕ ਵਿਜੇ ਘਾਟ ਵੀ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਉੱਤਰ ਪ੍ਰਦੇਸ਼ ’ਚ ਹੋਇਆ ਸੀ। ਉਨ੍ਹਾਂ ਦੀ ਸਾਦਗੀ ਅਤੇ ਨਿਮਰਤਾ ਦੇ ਲੋਕ ਕਾਇਲ ਸਨ। ਉਨ੍ਹਾਂ ਨੇ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ।

PunjabKesari


Tanu

Content Editor

Related News