ਮਹਾਤਮਾ ਗਾਂਧੀ ਦੀ 73ਵੀਂ ਬਰਸੀ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਕਿਹਾ- ‘ਬਾਪੂ ਦੇ ਆਦਰਸ਼ ਪ੍ਰੇਰਿਤ ਕਰਦੇ ਹਨ’
Saturday, Jan 30, 2021 - 11:02 AM (IST)
ਨਵੀਂ ਦਿੱਲੀ— ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ ਯਾਨੀ ਕਿ ਸ਼ਨੀਵਾਰ ਨੂੰ 73ਵੀਂ ਬਰਸੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਅੱਜ ਦੇ ਦਿਨ 1948 ਵਿਚ ਨੱਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਮੋਦੀ ਨੇ ਟਵੀਟ ਕੀਤਾ ਕਿ ਮਹਾਨ ਬਾਪੂ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦੇ ਆਦਰਸ਼ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਸ਼ਹੀਦ ਦਿਵਸ ’ਤੇ ਅਸੀਂ ਉਨ੍ਹਾਂ ਸਾਰੇ ਉਨ੍ਹਾਂ ਬੀਬੀਆਂ ਅਤੇ ਪੁਰਸ਼ਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਅਤੇ ਹਰੇਕ ਭਾਰਤੀ ਦੀ ਕੁਸ਼ਲਤਾ ਲਈ ਖ਼ੁਦ ਨੂੰ ਸਮਰਪਿਤ ਕਰ ਦਿੱਤਾ।
ਦੱਸ ਦੇਈਏ ਕਿ ਅੱਜ ਦੇ ਦਿਨ 1948 ਵਿਚ ਨੱਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਸੀ। ਉਹ ਉਸ ਦਿਨ ਵੀ ਰੋਜ਼ ਵਾਂਗ ਸ਼ਾਮ ਦੀ ਪ੍ਰਾਰਥਨਾ ਲਈ ਜਾ ਰਹੇ ਸਨ। ਉਸ ਸਮੇਂ ਗੋਡਸੇ ਨੇ ਬਾਪੂ ਨੂੰ ਨੇੜਿਓਂ ਗੋਲੀ ਮਾਰੀ ਸੀ। ਆਪਣੀ ਜ਼ਿੰਦਗੀ ’ਚ ਆਪਣੇ ਵਿਚਾਰਾਂ ਅਤੇ ਸਿਧਾਂਤਾਂ ਕਾਰਨ ਚਰਚਿੱਤ ਰਹੇ ਮੋਹਨ ਦਾਸ ਕਰਮਚੰਦ ਗਾਂਧੀ ਦਾ ਨਾਂ ਦੁਨੀਆਭਰ ਵਿਚ ਸਨਮਾਨ ਨਾਲ ਲਿਆ ਜਾਂਦਾ ਹੈ।