75 ਸਾਲਾਂ ਦੇ ਹੋਣ ਜਾ ਰਹੇ PM ਮੋਦੀ ! ਦੇਖੋ ਸਿਆਸੀ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਕੁਝ ਯਾਦਗਾਰ ਤਸਵੀਰਾਂ
Monday, Sep 15, 2025 - 11:24 AM (IST)

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਸਤੰਬਰ ਨੂੰ 75 ਸਾਲਾਂ ਦੇ ਹੋਣ ਜਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਮੋਦੀ ਦੇ ਬਚਪਨ, ਜਵਾਨੀ ਅਤੇ ਪਰਿਵਾਰਕ ਪਲਾਂ ਦੀ ਝਲਕ ਮਿਲਦੀ ਹੈ।
ਇਨ੍ਹਾਂ ਤਸਵੀਰਾਂ ਵਿੱਚ ਇੱਕ ਤਸਵੀਰ ਮੋਦੀ ਦੀ ਮਾਤਾ ਹੀਰਾਬੇਨ ਨਾਲ ਹੈ, ਇਕ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੀ ਯਾਦ ਦਿਵਾਉਂਦੀ ਹੈ, ਜਦਕਿ ਇੱਕ ਹੋਰ ਵਿਚ ਉਹ ਸਵਾਮੀ ਵਿਵੇਕਾਨੰਦ ਦੀ ਤਸਵੀਰ ਅੱਗੇ ਖੜ੍ਹੇ ਨਜ਼ਰ ਆ ਰਹੇ ਹਨ। ਇਹ ਫੋਟੋਆਂ ਦਰਸਾਉਂਦੀਆਂ ਹਨ ਕਿ ਮੋਦੀ ਬਚਪਨ ਤੋਂ ਹੀ ਪੜ੍ਹਾਈ ਤੇ ਲੋਕ ਸੇਵਾ ਵੱਲ ਰੁਝਾਨ ਰੱਖਦੇ ਸਨ।
17 ਸਾਲ ਦੀ ਉਮਰ ‘ਚ ਘਰ ਛੱਡਣ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕੀਤੀ ਅਤੇ ਬਾਅਦ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨਾਲ ਜੁੜੇ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚਾਰ ਵਾਰ ਸੇਵਾ ਨਿਭਾਉਣ ਤੋਂ ਬਾਅਦ 2014 ਵਿੱਚ ਮੋਦੀ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ ਤੇ ਉਦੋਂ ਤੋਂ ਲੈ ਕੇ ਹੁਣ ਤੱਕ ਪ੍ਰਧਾਨ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਇਨ੍ਹਾਂ ਤਸਵੀਰਾਂ ਰਾਹੀਂ ਇਹ ਵੀ ਸਾਹਮਣੇ ਆਉਂਦਾ ਹੈ ਕਿ ਮੋਦੀ ਦੀ ਜ਼ਿੰਦਗੀ ਸਿਰਫ਼ ਰਾਜਨੀਤੀ ਤੱਕ ਸੀਮਿਤ ਨਹੀਂ ਸੀ, ਸਗੋਂ ਉਨ੍ਹਾਂ ਦਾ ਪਰਿਵਾਰ, ਸੇਵਾ ਭਾਵਨਾ ਅਤੇ ਸੰਘਰਸ਼ ਭਰਿਆ ਸਫ਼ਰ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e