PM ਮੋਦੀ ਨੇ ਟਵੀਟ ਕਰ ਪਾਕਿਸਤਾਨ ਦੇ ਨਵੇਂ PM ਸ਼ਾਹਬਾਜ਼ ਸ਼ਰੀਫ਼ ਨੂੰ ਦਿੱਤੀ ਵਧਾਈ
Monday, Apr 11, 2022 - 10:32 PM (IST)
ਨੈਸ਼ਨਲ ਡੈਸਕ (ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਅੱਤਵਾਦ ਮੁਕਤ ਖੇਤਰ ’ਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ, ਤਾਂ ਕਿ ਅਸੀਂ ਆਪਣੇ ਵਿਕਾਸ ’ਤੇ ਧਿਆਨ ਕੇਂਦ੍ਰਿਤ ਕਰ ਸਕੀਏ। ਨਾਲ ਹੀ ਆਪਣੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਕਰ ਸਕੀਏ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਲਾਹੌਰ ਦੇ ਕਿਲ੍ਹੇ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਮੁੜ ਜਲਦ ਹੋਵੇਗੀ ਸਥਾਪਿਤ
ਦੱਸ ਦੇਈਏ ਕਿ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਚੁਣਿਆ ਹੈ। ਸ਼ਾਹਬਾਜ਼ ਸ਼ਰੀਫ਼ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ. ਐੱਨ.) ਦੇ ਪ੍ਰਧਾਨ ਹਨ। ਕੱਲ੍ਹ ਤੱਕ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਵਿਰੋਧੀ ਧਿਰ ਦੇ ਨੇਤਾ ਸਨ ਪਰ ਅੱਜ ਸ਼ਾਹਬਾਜ਼ ‘ਵਜ਼ੀਰ-ਏ-ਆਜ਼ਮ’ ਬਣ ਗਏ ਹਨ। ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
ਇਹ ਵੀ ਪੜ੍ਹੋ : ਨੋਇਡਾ ਦੇ ਇਕੋ ਸਕੂਲ ’ਚ 13 ਵਿਦਿਆਰਥੀ ਤੇ 3 ਅਧਿਆਪਕ ਆਏ ਕੋਰੋਨਾ ਪਾਜ਼ੇਟਿਵ, ਮੈਨੇਜਮੈਂਟ ਨੇ ਕੀਤਾ ਬੰਦ