ਪੀ.ਐੱਮ. ਮੋਦੀ ਨੇ ਟਵੀਟ ਕਰ ਹੇਮੰਤ ਸੋਰੇਨ ਤੇ ਗਠਜੋੜ ਨੂੰ ਦਿੱਤੀ ਵਧਾਈ

12/23/2019 7:57:02 PM

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ 'ਚ ਜਿੱਤ ਲਈ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲੇ ਗਠਜੋੜ ਅਤੇ ਉਸ ਦੇ ਨੇਤਾ ਹੇਮੰਤ ਸੋਰੇਨ ਨੂੰ ਅੱਜ ਵਧਾਈ ਦਿੱਤੀ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਦੀ ਸੇਵਾ ਕਰਦੀ ਰਹੇਗੀ ਅਤੇ ਜਨਤਾ ਨਾਲ ਜੁੜੇ ਮੁੱਦੇ ਚੁੱਕਦੇ ਰਹੇਗੀ।
ਮੋਦੀ ਨੇ ਚੋਣ ਨਤੀਜੇ ਆਉਣ ਤੋਂ ਬਾਅਦ ਟਵਿਟਰ 'ਤੇ ਅੰਗ੍ਰੇਜੀ 'ਚ ਕਿਹਾ,'ਝਾਰਖੰਡ ਚੋਣ 'ਚ ਜਿੱਤ ਲਈ ਝਾਮੁਮੋ ਦੀ ਅਗਵਾਈ ਵਾਲੇ ਗਠਜੋੜ ਤੇ ਹੇਮੰਤ ਸੋਰੇਨ ਜੀ ਨੂੰ ਵਧਾਈ। ਸੂਬੇ ਦੀ ਸੇਵ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।' ਉਨ੍ਹਾਂ ਕਿਹਾ, ਇਹ ਭਾਜਪਾ ਨੂੰ ਝਾਰਖੰਡ ਦੀ ਸਾਲਾਂ ਤਕ ਸੇਵਾ ਦਾ ਮੌਕਾ ਦੇਣ ਵਾਲੇ ਲੋਕਾਂ ਨੂੰ ਧੰਨਵਾਦ ਦਿੰਦੇ ਹਨ ਅਤੇ ਪਾਰਟੀ ਵਰਕਰਾਂ ਦੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਸ਼ਲਾਘਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ 'ਚ ਸੂਬੇ ਦੀ ਸੇਵਾ ਕਰਦੇ ਰਹਾਂਗੇ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਚੁੱਕਦੇ ਰਹਾਂਗੇ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜਗਤ ਪ੍ਰਕਾਸ਼ ਰੈੱਡੀ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਲੋਕਤੰਤਰ 'ਚ ਜਨਤਾ ਦਾ ਆਦੇਸ਼ ਹੀ ਸਭ ਤੋਂ ਪਹਿਲਾਂ ਹੈ। ਅਸੀਂ ਝਾਰਖੰਡ ਚੋਣਾਂ 'ਚ ਮਿਲੇ ਫਤਵੇ ਨੂੰ ਸਵੀਕਾਰ ਕਰਦੇ ਹਾਂ। ਭਾਜਪਾ ਹਮੇਸ਼ਾ ਝਾਰਖੰਡ ਦੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਨੇ ਵੀ ਕਿਹਾ, 'ਅਸੀਂ ਪ੍ਰਦੇਸ਼ ਦੇ ਵਿਕਾਸ ਦੇ ਹਰ ਮੁੱਦੇ ਨੂੰ ਚੁੱਕਦੇ ਰਹਾਂਗੇ। ਸਾਡੇ ਵਰਕਰਾਂ ਅਤੇ ਪ੍ਰਦੇਸ਼ ਦੀ ਜਨਤਾ ਦਾ ਧੰਨਵਾਦ।'


Inder Prajapati

Content Editor

Related News