ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦਾ ਕੀਤਾ ਸੁਆਗਤ

02/18/2022 1:14:57 PM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦਾ ਸੁਆਗਤ ਕੀਤਾ। ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ 2 ਦਿਨ ਪਹਿਲਾਂ ਮੁਲਾਕਾਤ ਹੋਈ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਧਿਰ ਨਾਲ ਭਾਜਪਾ ਦੇ ਗਠਜੋੜ ਕਰਨ ਨਾਲ ਹੀ ਸਿੱਖ ਭਾਈਚਾਰੇ ਨੂੰ ਲੁਭਾਉਣ 'ਚ ਜੁਟੀ ਹੈ। 

 

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ 'ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ, ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ 'ਚ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਅਤੇ ਅੰਮ੍ਰਿਤਸਰ 'ਚ ਮੁਖੀ ਡੇਰਾ ਬਾਬਾ ਤਾਰ ਸਿੰਘ ਵਾ ਦੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ 'ਚ ਕਾਰ ਸੇਵਾ ਦੇ ਜੱਥੇਦਾਰ ਬਾਬਾ ਸਾਹਿਬ ਸਿੰਘ, ਭੇਨੀ ਸਾਹਿਬ ਦੇ ਸੁਰਿੰਦਰ ਸਿੰਘ ਨਾਮਧਾਰੀ ਦਰਬਾਰ, ਸ਼੍ਰੋਮਣੀ ਅਕਾਲੀ ਬੁੱਧ ਦਲ ਦੇ ਬਾਬਾ ਜੱਸਾ ਸਿੰਘ, ਦਮਦਾਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਵੀ ਬੈਠਕ 'ਚ ਸ਼ਾਮਲ ਹੋਏ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News