ਪ੍ਰਧਾਨ ਮੰਤਰੀ ਮੋਦੀ ਲਗਾਤਾਰ 9ਵੀਂ ਵਾਰ ਆਜ਼ਾਦੀ ਦਿਹਾੜੇ ''ਤੇ ਦੇਸ਼ ਨੂੰ ਕਰਨਗੇ ਸੰਬੋਧਨ
Sunday, Aug 14, 2022 - 04:15 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਲਗਾਤਾਰ 9ਵੀਂ ਵਾਰ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਸਾਲ 15 ਅਗਸਤ ਨੂੰ ਹੋਣ ਵਾਲਾ ਸਮਾਰੋਹ ਖ਼ਾਸ ਹੈ, ਕਿਉਂਕਿ ਇਹ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਹੋ ਰਿਹਾ ਹੈ ਅਤੇ ਸਰਕਾਰ ਇਸ ਮੌਕੇ ਕਈ ਪ੍ਰੋਗਰਾਮ ਸ਼ੁਰੂ ਕਰ ਰਹੀ ਹੈ। ਸਰਕਾਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ 'ਹਰ ਘਰ ਤਿਰੰਗਾ' ਸਮੇਤ ਕਈ ਪ੍ਰੋਗਰਾਮ ਸ਼ੁਰੂ ਕੀਤੇ ਹਨ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ATS ਨੇ ਜੈਸ਼ ਨਾਲ ਜੁੜਿਆ ਇਕ ਹੋਰ ਅੱਤਵਾਦੀ ਕੀਤਾ ਗ੍ਰਿਫ਼ਤਾਰ
ਪ੍ਰਧਾਨ ਮੰਤਰੀ ਹਮੇਸ਼ਾ ਇਸ ਮੌਕੇ ਆਪਣੀ ਸਰਕਾਰ ਵਲੋਂ ਉਠਾਏ ਗਏ ਕਦਮਾਂ ਦੇ ਅਹਿਮ ਨਤੀਜਿਆਂ 'ਤੇ ਗੱਲ ਕਰਦੇ ਹਨ ਅਤੇ ਕਈ ਵਾਰ ਮਹੱਤਵਪੂਰਨ ਐਲਾਨ ਕਰਦੇ ਹਨ। ਉਨ੍ਹਾਂ ਨੇ ਪਿਛਲੇ ਸਾਲ ਆਪਣੇ ਭਾਸ਼ਣ 'ਚ ਰਾਸ਼ਟਰੀ ਹਾਈਡ੍ਰੋਜਨ ਮਿਸ਼ਨ, ਗਤੀ ਸ਼ਕਤੀ ਮਾਸਟਰ ਪਲਾਨ ਅਤੇ 75 ਹਫ਼ਤੇ 'ਚ 75ਵੰਦੇ ਭਾਰਤ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 2020 'ਚ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ 6 ਲੱਖ ਤੋਂ ਵੱਧ ਪਿੰਡਾਂ ਨੂੰ ਆਪਟਿਕਲ ਫਾਈਬਰ ਨੈੱਟਵਰਕ ਨਾਲ ਜੋੜਨ ਦਾ ਕੰਮ 1000 ਦਿਨ 'ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਹਰੇਕ ਨਾਗਰਿਕ ਨੂੰ ਡਿਜੀਟਲ ਸਿਹਤ ਪਛਾਣ ਪੱਤਰ ਦੇਣ ਦੀ ਸਰਕਾਰ ਦੀ ਯੋਜਨਾ ਦਾ ਵੀ ਜ਼ਿਕਰ ਕੀਤਾ ਸੀ। ਉਨ੍ਹਾਂ ਨੇ 2019 'ਚ ਆਜ਼ਾਦੀ ਦਿਹਾੜੇ ਮੌਕੇ ਆਪਣੇ ਭਾਸ਼ਣ 'ਚ ਮੁੱਖ ਰੱਖਿਆ ਪ੍ਰਧਾਨ ਦਾ ਅਹੁਦਾ ਬਣਾਉਣ ਦਾ ਅਹਿਮ ਐਲਾਨ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ