ਪੀ.ਐੱਮ. ਮੋਦੀ ਅੱਜ ਹਰਿਆਣਾ ਦੇ ਰੋਹਤਕ 'ਚ ਰੈਲੀ ਨੂੰ ਕਰਨਗੇ ਸੰਬੋਧਿਤ

09/08/2019 2:48:48 AM

ਨਵੀਂ ਦਿੱਲੀ— ਹਰਿਆਣਾ 'ਚ ਹੋਣ ਵਾਲੇ ਵਿਧਾਨ ਸਭਾ ਚੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਦੇਸ਼ ਦੇ ਰੋਹਤਕ 'ਚ ਇਕ ਰੈਲੀ ਨੂੰ ਸੰਬੋਧਿਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਦੌਰਾਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਨੀਂਹ ਰੱਖਣਗੇ। ਜਿਸ 'ਚ ਸ਼੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ, ਇਕ ਮੇਗਾ ਫੂਡਪਾਰਕ ਆਦਿ ਸ਼ਾਮਲ ਹੈ।
ਭਾਰਤੀ ਜਨਤਾ ਪਾਰਟੀ ਨੇ ਦੱਸਿਆ ਕਿ ਮੋਦੀ ਇਸ ਵਿਜੇ ਸੰਕਲਪ ਰੈਲੀ ਤੋਂ ਹਰਿਆਣਾ 'ਚ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪਾਰਟੀ ਨੇ ਦੱਸਿਆ ਕਿ ਰੋਹਤਕ ਰੈਲੀ ਨਾਲ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਜਨ ਆਸ਼ੀਰਵਾਦ ਯਾਤਰਾ ਦੀ ਸਮਾਪਤੀ ਹੋਵੇਗੀ, ਜਿਸ ਦੀ ਸ਼ੁਰੂਆਤ ਪਿਛਲੇ ਮਹੀਨੇ ਕਾਲਕਾ 'ਚ ਹੋਈ ਸੀ।
ਭਾਜਪਾ ਨੇ ਇਸ ਰੈਲੀ ਲਈ ਰੋਹਤਕ ਦੀ ਚੋਣ ਇਸ ਲਈ ਕੀਤੀ ਹੈ ਕਿਉਂਕਿ ਅਜਿਹਾ ਸਮਝਿਆ ਜਾਂਦਾ ਹੈ ਕਿ ਇਹ ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੂਡਾ ਦਾ ਗੜ੍ਹ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਹਰਿਆਣਾ ਜੇ ਇੰਚਾਰਜ ਅਨਿਲ ਜੈਨ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਨਾਲ ਰੈਲੀ ਦੀਆਂ ਤਿਆਰੀਆਂ ਤੇ ਪ੍ਰਬੰਧ ਦਾ ਜਾਇਜ਼ਾ ਲਿਆ। ਹਰਿਆਣਾ 'ਚ ਇਸ ਸਾਲ ਅਕਤੂਬਰ 'ਚ ਵਿਧਾਨ ਸਭਾ ਚੋਣ ਹੋਣਾ ਹੈ।

Inder Prajapati

This news is Content Editor Inder Prajapati