ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ PM ਮੋਦੀ

Monday, May 12, 2025 - 04:34 PM (IST)

ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ PM ਮੋਦੀ

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸੋਮਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਿਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਵਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਆਪ੍ਰੇਸ਼ਨ ਸਿੰਦੂਰ ਅਤੇ ਉਸ ਦੇ ਬਾਅਦ ਦੇ ਹਾਲਾਤ 'ਤੇ ਜਾਣਕਾਰੀ ਦੇ ਸਕਦੇ ਹਨ।

ਇਹ ਵੀ ਪੜ੍ਹੋ-  ਜੰਗਬੰਦੀ ਮਗਰੋਂ ਕੀ ਹੈ LoC 'ਤੇ ਮੌਜੂਦਾ ਹਾਲਾਤ, ਭਾਰਤੀ ਫ਼ੌਜ ਨੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 10 ਮਈ (ਸ਼ਨੀਵਾਰ) ਨੂੰ ਜੰਗਬੰਦੀ ਹੋਈ ਸੀ। ਦੋਹਾਂ ਦੇਸ਼ਾਂ ਵਿਚਾਲੇ ਜੰਗਬੰਦੀ ਲਈ ਅਮਰੀਕਾ ਨੇ ਵਿਚੋਲਗੀ ਕੀਤੀ ਸੀ। ਜੰਗਬੰਦੀ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ 'ਐਕਸ' ਹੈਂਡਲ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਹਾਲਾਂਕਿ ਜੰਗਬੰਦੀ ਦੇ ਐਲਾਨ ਮਗਰੋਂ ਪਾਕਿਸਤਾਨ ਵਲੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਅਤੇ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ ਗਈ ਸੀ। ਜਿਸ ਦਾ ਭਾਰਤੀ ਫ਼ੌਜ ਵਲੋਂ ਜਵਾਬ ਦਿੱਤਾ ਗਿਆ। 

ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਦੇ DGMO ਵਿਚਾਲੇ ਗੱਲਬਾਤ ਦਾ ਬਦਲਿਆ ਸਮਾਂ

ਜ਼ਿਕਰਯੋਗ ਹੈ ਕਿ ਭਾਰਤ ਨੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿਚ 6-7 ਮਈ ਦੀ ਦਰਮਿਆਨੀ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀਆਂ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਦੇ ਸਾਰੇ ਹਮਲਿਆਂ ਦਾ ਜਵਾਬ 'ਆਪ੍ਰੇਸ਼ਨ ਸਿੰਦੂਰ' ਤਹਿਤ ਦਿੱਤਾ ਗਿਆ। ਭਾਰਤ ਦੀ ਇਸ ਕਾਰਵਾਈ ਮਗਰੋਂ ਪਾਕਿਸਤਾਨ ਵਲੋਂ ਭਾਰਤ ਵਿਚ  ਲਗਾਤਾਰ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ ਗਏ। ਜਿਸ ਦਾ ਭਾਰਤੀ ਫ਼ੌਜ ਨੇ ਮੂੰਹ-ਤੋੜ ਜਵਾਬ ਦਿੱਤਾ।

ਇਹ ਵੀ ਪੜ੍ਹੋ-  PM ਮੋਦੀ ਦੀ ਪਾਕਿਸਤਾਨ ਨੂੰ ਚਿਤਾਵਨੀ, 'ਉੱਥੋਂ ਗੋਲੀ ਚੱਲੇਗੀ ਤਾਂ ਇੱਥੋਂ ਗੋਲਾ ਚੱਲੇਗਾ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News