PM ਮੋਦੀ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ 25 ਜਨਵਰੀ ਨੂੰ ਕਰਨਗੇ ਸੰਬੋਧਨ

Tuesday, Jan 23, 2024 - 06:32 PM (IST)

ਸ਼ਿਮਲਾ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ 25 ਜਨਵਰੀ ਨੂੰ ਸੰਬੋਧਨ ਕਰਨਗੇ। ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਰਾਜੀਵ ਬਿੰਦਲ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿੰਦਲ ਨੇ ਕਿਹਾ ਕਿ 25 ਜਨਵਰੀ ਦਾ ਦਿਨ ਹਿਮਾਚਲ ਪ੍ਰਦੇਸ਼ ਲਈ ਬਹੁਤ ਮਹੱਤਵਪੂਰਨ ਹੈ, ਜਿਸ ਨੂੰ ਰਾਜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਭਾਰਤ 'ਚ 'ਸੰਵਿਧਾਨ ਦਿਵਸ' ਵਜੋਂ ਵੀ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਸਾਈਲੈਂਟ ਮੌਤ ਦਾ ਡਰਾ ਦੇਣ ਵਾਲਾ ਵੀਡੀਓ : ਕਾਰ ਸਾਫ਼ ਕਰਦੇ ਸਮੇਂ ਅਚਾਨਕ ਪਿਆ ਦਿਲ ਦਾ ਦੌਰਾ, ਤੋੜਿਆ ਦਮ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੰਬੋਧਨ ਲਈ ਰਾਜ ਦੇ ਸਾਰੇ ਵਿਧਾਨ ਸਭਾ ਖੇਤਰਾਂ 'ਚ 68 ਥਾਵਾਂ 'ਤੇ ਸਕ੍ਰੀਨ ਲਗਾਈ ਜਾਵੇਗੀ। ਰਾਜ ਭਾਜਪਾ ਮੁਖੀ ਨੇ 18 ਤੋਂ 25 ਸਾਲ ਦੇ ਨੌਜਵਾਨਾਂ ਨੂੰ ਵੀਰਵਾਰ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਨ ਦੀ ਅਪੀਲ ਕੀਤੀ। ਬਿੰਦਲ ਨੇ ਕਿਹਾ,''ਪ੍ਰਧਾਨ ਮੰਤਰੀ ਮੋਦੀ ਨੌਜਵਾਨਾਂ ਲਈ ਪ੍ਰੇਰਨਾ ਹਨ ਅਤੇ ਪਿਛਲੇ ਸਾਢੇ 9 ਸਾਲਾਂ 'ਚ ਉਨ੍ਹਾਂ ਨੇ ਦੇਸ਼ ਦੇ ਵਿਕਾਸ ਲਈ ਕੰਮ ਕੀਤਾ ਹੈ।'' ਪ੍ਰਦੇਸ਼ ਭਾਜਪਾ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਦੇ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


DIsha

Content Editor

Related News