ਕੱਲ੍ਹ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ PM ਮੋਦੀ, 45 ਥਾਵਾਂ 'ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ
Monday, Aug 28, 2023 - 05:07 AM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਨਵੇਂ ਨਿਯੁਕਤ ਕਰਮਚਾਰੀਆਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ 'ਚ ਕਿਹਾ ਕਿ ਇਹ ਨੌਕਰੀ ਮੇਲਾ ਦੇਸ਼ ਭਰ ਵਿੱਚ 45 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਦੱਸਿਆ ਗਿਆ ਕਿ ਇਸ ਰੁਜ਼ਗਾਰ ਮੇਲੇ ਦੇ ਪ੍ਰੋਗਰਾਮ ਰਾਹੀਂ ਗ੍ਰਹਿ ਮੰਤਰਾਲਾ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਸ ਬਲਾਂ (CAPF) ਜਿਵੇਂ ਕੇਂਦਰੀ ਰਿਜ਼ਰਵ ਪੁਲਸ ਬਲ (CRPF), ਸੀਮਾ ਸੁਰੱਖਿਆ ਬਲ (BSF), ਸਸ਼ਸਤਰ ਸੀਮਾ ਬਲ (SSB), ਅਸਾਮ ਰਾਈਫਲਜ਼, ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF), ਇੰਡੋ ਤਿੱਬਤੀਅਨ ਬਾਰਡਰ ਪੁਲਸ (ITBP) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਨਾਲ-ਨਾਲ ਦਿੱਲੀ ਪੁਲਸ 'ਚ ਕਰਮਚਾਰੀਆਂ ਦੀ ਭਰਤੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਸਾਬਕਾ ਹੈੱਡ ਗ੍ਰੰਥੀ ਜਗਤਾਰ ਸਿੰਘ ਦੇ ਦਿਹਾਂਤ 'ਤੇ CM ਮਾਨ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਇਆ ਦੁੱਖ
ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ 28 ਅਗਸਤ 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸ ਰਾਹੀਂ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਵ-ਨਿਯੁਕਤ ਕਰਮਚਾਰੀਆਂ ਨੂੰ ਵੀ ਸੰਬੋਧਨ ਕਰਨਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਭਰ ਤੋਂ ਨਵੇਂ ਚੁਣੇ ਗਏ ਕਰਮਚਾਰੀ ਗ੍ਰਹਿ ਮੰਤਰਾਲੇ ਦੇ ਅਧੀਨ ਵੱਖ-ਵੱਖ ਸੰਸਥਾਵਾਂ 'ਚ ਕਾਂਸਟੇਬਲ (ਜਨਰਲ ਡਿਊਟੀ), ਸਬ-ਇੰਸਪੈਕਟਰ (ਜਨਰਲ ਡਿਊਟੀ) ਅਤੇ ਗੈਰ-ਜਨਰਲ ਡਿਊਟੀ ਕਾਡਰ ਦੀਆਂ ਅਸਾਮੀਆਂ ਵਰਗੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਕੰਮ ਕਰਨਗੇ।
ਜਾਣਕਾਰੀ ਅਨੁਸਾਰ ਸੀਏਪੀਐੱਫ ਦੇ ਨਾਲ-ਨਾਲ ਦਿੱਲੀ ਪੁਲਸ ਨੂੰ ਮਜ਼ਬੂਤ ਕਰਨ, ਅੱਤਵਾਦ ਨਾਲ ਨਜਿੱਠਣ, ਖੱਬੇ ਪੱਖੀ ਕੱਟੜਪੰਥ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਕਰਨ ਲਈ ਬਹੁਪੱਖੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ। ਇਸ ਵਿੱਚ ਕਿਹਾ ਗਿਆ ਹੈ ਕਿ ਰੁਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਕ ਕਦਮ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8