ਅੱਜ ਬੁਲੰਦਸ਼ਹਿਰ ਜਾਣਗੇ PM ਮੋਦੀ , 20 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

01/25/2024 12:31:16 PM

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਵੀਰਵਾਰ ਨੂੰ ਬੁਲੰਦਸ਼ਹਿਰ ਦੌਰੇ 'ਤੇ ਜਾ ਰਹੇ ਹਨ। ਇਸ ਦੌਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇੱਥੇ ਪੁਲਿਸ ਸ਼ੂਟਿੰਗ ਰੇਂਜ ਗਰਾਊਂਡ 'ਤੇ ਸਥਿਤ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਾਲੀ ਥਾਂ ਦਾ ਮੁਆਇਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ :   ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਹੁਣ ਇੱਕੋ ਟ੍ਰੇਨ 'ਚ  ਕਰ ਸਕੋਗੇ ਵੈਸ਼ਨੋ ਦੇਵੀ ਅਤੇ ਰਾਮ ਮੰਦਰ ਦੇ ਦਰਸ਼ਨ, ਜਾਣੋ ਸ਼ਡਿਊਲ

ਪੀਐਮ ਮੋਦੀ ਕਰੀਬ 20 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ

ਇਕ ਸਰਕਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜਨਤਕ ਮੀਟਿੰਗ ਵਾਲੀ ਥਾਂ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਜਨਤਕ ਨੁਮਾਇੰਦਿਆਂ, ਸੰਗਠਨ ਦੇ ਵਰਕਰਾਂ ਅਤੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਕਰਦੇ ਹੋਏ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਕ ਮੀਟਿੰਗ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਅਤੇ  ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਡਵੀਜ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਡਿਵੀਜ਼ਨ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਸਰਕਾਰ ਵੱਲੋਂ ਜਲਦੀ ਹੀ ਗੁਣਵੱਤਾ ਦੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁਲੰਦਸ਼ਹਿਰ ਅਤੇ ਮੇਰਠ ਡਿਵੀਜ਼ਨਾਂ ਲਈ ਕਰੀਬ 20 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ :    ਅੰਬਾਨੀ ਤੋਂ ਲੈ ਕੇ ਅਡਾਨੀ ਤੱਕ ਜਾਣੋ ਕਿਹੜੇ ਕਾਰੋਬਾਰੀ ਨੇ 'ਰਾਮ ਮੰਦਰ' ਲਈ ਦਿੱਤੀ ਕਿੰਨੀ ਦਾਨ ਭੇਟਾ

ਸੀਐਮ ਯੋਗੀ ਨੇ ਪੀਐਮ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਦੱਸਿਆ ਜਾ ਰਿਹਾ ਹੈ ਕਿ ਉਦਘਾਟਨ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਵਿੱਚ ਕਲਿਆਣ ਸਿੰਘ ਦੇ ਨਾਮ 'ਤੇ ਇੱਕ ਮੈਡੀਕਲ ਕਾਲਜ, ਸਮਰਪਿਤ ਮਾਲ ਕਾਰੀਡੋਰ ਦੇ ਇੱਕ ਹਿੱਸੇ ਦਾ ਉਦਘਾਟਨ, ਅਲੀਗੜ੍ਹ ਤੋਂ ਕਨੌਜ ਵਿਚਕਾਰ ਚਾਰ ਮਾਰਗੀ ਹਾਈਵੇਅ ਸਮੇਤ ਕਈ ਪ੍ਰੋਜੈਕਟ ਸ਼ਾਮਲ ਹਨ। ਪ੍ਰਸਤਾਵਿਤ ਸਥਾਨ ਦਾ ਨਿਰੀਖਣ ਕਰਦੇ ਹੋਏ ਮੁੱਖ ਮੰਤਰੀ ਨੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪ੍ਰੋਗਰਾਮ ਲਈ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਚੌਧਰੀ ਸਮੇਤ ਸਥਾਨਕ ਲੋਕ ਨੁਮਾਇੰਦੇ ਅਤੇ ਮੰਡਲ ਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ :   Bank Holidays: ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ ਬੈਂਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

Harinder Kaur

This news is Content Editor Harinder Kaur