ਕੋਰੋਨਾ ਦੇ ਨਵੇਂ ਵੈਰੀਐਂਟ ‘ਓਮੀਕਰੋਨ’ ਨੇ ਵਧਾਈ ਦੁਨੀਆ ’ਚ ਚਿੰਤਾ, PM ਮੋਦੀ ਅੱਜ ਕਰਨਗੇ ਸਮੀਖਿਆ ਬੈਠਕ
Saturday, Nov 27, 2021 - 10:41 AM (IST)
ਨਵੀਂ ਦਿੱਲੀ (ਭਾਸ਼ਾ)— ਦੱਖਣੀ ਅਫ਼ਰੀਕਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਪਤਾ ਲੱਗਣ ਅਤੇ ਇਸ ਨੂੰ ਲੈ ਕੇ ਦੁਨੀਆ ਭਰ ’ਚ ਪੈਦਾ ਹੋਏ ਖ਼ਦਸ਼ਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਅਤੇ ਜਾਰੀ ਟੀਕਾਕਰਨ ਮੁਹਿੰਮ ਦੀ ਸਮੀਖਿਆ ਲਈ ਅੱਜ ਅਹਿਮ ਬੈਠਕ ਕਰਨਗੇ। ਇਹ ਜਾਣਕਾਰੀ ਸਰਕਾਰੀ ਅਧਿਕਾਰੀਆਂ ਨੇ ਦਿੱਤੀ। ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਵੈਰੀਐਂਟ ‘ਓਮੀਕਰੋਨ’ ਨੇ ਦੁਨੀਆ ਭਰ ਦੇਸ਼ਾਂ ਦੀ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਦੱਖਣੀ ਅਫਰੀਕਾ 'ਚ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ, WHO ਨੇ ਸੱਦੀ ਐਮਰਜੈਂਸੀ ਮੀਟਿੰਗ
ਕੋਵਿਡ-19 ਅਤੇ ਟੀਕਾਕਰਨ ਮੁਹਿੰਮ ਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਅੱਜ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਬੈਠਕ ਕਰਨਗੇ। ਦੇਸ਼ ’ਚ ਸ਼ਨੀਵਾਰ ਨੂੰ ਇਕ ਦਿਨ ਵਿਚ ਕੋਰੋਨਾ ਦੇ 8,318 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 3,45,63,749 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ 465 ਹੋਰ ਲੋਕਾਂ ਦੀ ਵਾਇਰਸ ਨਾਲ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,67,933 ਹੋ ਗਈ ਹੈ। ਦੇਸ਼ ’ਚ ਹੁਣ ਤੱਕ ਕੋਵਿਡ-19 ਰੋਕੂ ਟੀਕੇ ਦੀਆਂ ਕੁੱਲ 120.96 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਵੈਰੀਐਂਟ ਦਾ ਕਹਿਰ, ਬ੍ਰਿਟੇਨ ਨੇ 6 ਦੱਖਣੀ ਅਫਰੀਕੀ ਦੇਸ਼ਾਂ ਦੀਆਂ ਉਡਾਣਾਂ ’ਤੇ ਲਗਾਈ ਪਾਬੰਦੀ
ਓਧਰ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੀ ਇਕ ਕਮੇਟੀ ਨੇ ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਨੂੰ ਓਮੀਕਰੋਨ ਦਾ ਨਾਂ ਦਿੱਤਾ ਹੈ ਅਤੇ ਇਸ ਨੂੰ ਬੇਹੱਦ ਚਿੰਤਾਜਨਕ ਵੈਰੀਐਂਟ ਕਰਾਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਇਸ ਨਵੇਂ ਰੂਪ ਦੇ ਸਾਹਮਣੇ ਆਉਣ ਮਗਰੋਂ ਅਮਰੀਕਾ, ਬਿ੍ਰਟੇਨ, ਕੈਨੇਡਾ, ਰੂਸ ਅਤੇ ਕਈ ਹੋਰ ਦੇਸ਼ਾਂ ਨਾਲ ਯੂਰਪੀ ਸੰਘਾਂ ਨੇ ਅਫ਼ਰੀਕਾ ਦੇਸ਼ਾਂ ਤੋਂ ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਦੇਸ਼ ’ਚ 121 ਕਰੋੜ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਨਵੇਂ ਮਾਮਲਿਆਂ ਦੀ ਗਿਣਤੀ ਘਟੀ