ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਲਈ PM ਮੋਦੀ ਦੁਪਹਿਰ 12 ਵਜੇ ਪਹੁੰਚਣਗੇ ਚੰਡੀਗੜ੍ਹ: ਸੂਤਰ

Wednesday, Apr 26, 2023 - 10:00 AM (IST)

ਨਵੀਂ ਦਿੱਲੀ/ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦਿਹਾਂਤ ਹੋ ਗਿਆ। 95 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖ਼ਰੀ ਸਾਹ ਲਿਆ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਹੋਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

PunjabKesari

ਸੂਤਰਾਂ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਸ. ਬਾਦਲ ਦੀ ਮ੍ਰਿਤਕ ਦੇਹ ਅੱਜ ਸਵੇਰੇ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ-28, ਚੰਡੀਗੜ੍ਹ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਦੱਸਣਯੋਗ ਹੈ ਕਿ ਸਰਪੰਚ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਸ. ਬਾਦਲ ਪੰਜਾਬ ਦੀ ਸਿਆਸਤ ਵਿਚ ਇਕ ਮੁੱਖ ਚਿਹਰਾ ਰਹੇ। 

ਇਹ ਵੀ ਪੜ੍ਹੋ- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਸ. ਬਾਦਲ ਦੇ ਦਿਹਾਂਤ 'ਤੇ ਟਵੀਟ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਬਾਦਲ ਦੇ ਦਿਹਾਂਤ ਨਾਲ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਆਸਤ ਦੀ ਇਕ ਮਹਾਨ ਸ਼ਖ਼ਸੀਅਤ ਅਤੇ ਇਕ ਉੱਘੇ ਰਾਜਨੇਤਾ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਦਲ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਸੂਬੇ ਨੂੰ ਅੱਗੇ ਵਧਾਇਆ।

PunjabKesari

ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਮੇਰੇ ਲਈ ਇਕ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੀਆਂ ਕਈ ਗੱਲਾਂ ਯਾਦ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਦਿਖਾਈ ਦਿੰਦੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਲਈ ਹਮਦਰਦੀ।

ਇਹ ਵੀ ਪੜ੍ਹੋ- PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨੂੰ ਦੱਸਿਆ ਨਿੱਜੀ ਘਾਟਾ, ਕਿਹਾ - 'ਉਨ੍ਹਾਂ ਤੋਂ ਬਹੁਤ ਕੁੱਝ ਸਿੱਖਿਆ'


Tanu

Content Editor

Related News