PM ਮੋਦੀ ਅੱਜ ਜਾਰੀ ਕਰਨਗੇ ਭਾਜਪਾ ਦਾ ਸੰਕਲਪ ਪੱਤਰ
Sunday, Apr 14, 2024 - 05:23 AM (IST)
ਨਵੀਂ ਦਿੱਲੀ - ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ ਐਤਵਾਰ ਨੂੰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ’ਚ ਲਾਂਚ ਕੀਤਾ ਜਾਵੇਗਾ। ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਮੇਤ ਪਾਰਟੀ ਦੇ ਸੀਨੀਅਰ ਨੇਤਾ ਮੌਜੂਦ ਰਹਿਣਗੇ। ਭਾਜਪਾ ਆਪਣੇ ਚੋਣ ਮਨੋਰਥ ਪੱਤਰ ਨੂੰ ਸੰਕਲਪ ਪੱਤਰ ਦਾ ਨਾਂ ਦਿੰਦੀ ਰਹੀ ਹੈ। ਇਸ ਦਾ ਡ੍ਰਾਫਟ ਤਿਆਰ ਕਰਨ ਲਈ ਪਾਰਟੀ ਨੇ ਬੀਤੇ ਦਿਨੀਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ’ਚ ਇਕ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਕਈ ਮੀਟਿੰਗਾਂ ਤੋਂ ਬਾਅਦ ਸੰਕਲਪ ਪੱਤਰ ਨੂੰ ਅੰਤਿਮ ਰੂਪ ਦਿੱਤਾ ਹੈ।
ਇਹ ਵੀ ਪੜ੍ਹੋ- ਤਿੰਨ ਮੁੱਖ ਪਾਰਟੀਆਂ ਦੇ ਹੁਣ ਤੱਕ ਜਾਰੀ 25 ਉਮੀਦਵਾਰਾਂ ਦੀ ਸੂਚੀ 'ਚ ਸਿਰਫ ਪ੍ਰਨੀਤ ਕੌਰ ਇਕਲੌਤੀ ਮਹਿਲਾ ਉਮੀਦਵਾਰ
ਸੂਤਰਾਂ ਮੁਤਾਬਕ ਚੋਣ ਮਨੋਰਥ ਪੱਤਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਤ ਭਾਰਤ’ ਏਜੰਡੇ ’ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਉਮੀਦ ਹੈ। ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਵਿਸ਼ਾ ਸੱਭਿਆਚਾਰਕ ਰਾਸ਼ਟਰਵਾਦ ’ਤੇ ਫੋਕਸ ਦੇ ਨਾਲ ਮੋਦੀ ਦੀ ਗਾਰੰਟੀ : ਵਿਕਸਤ ਭਾਰਤ 2047 ਹੋਵੇਗਾ।
ਇਹ ਵੀ ਪੜ੍ਹੋ- ਵਿਜੇਵਾੜਾ 'ਚ ਰੋਡ ਸ਼ੋਅ ਦੌਰਾਨ ਪਥਰਾਅ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਹੋਏ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e