ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ 'ਤੇ ਇਸਰੋ ਟੀਮ ਨੂੰ ਵਧਾਈ ਦੇਣ PM ਮੋਦੀ 26 ਅਗਸਤ ਨੂੰ ਜਾਣਗੇ ਬੈਂਗਲੁਰੂ

08/24/2023 11:37:51 PM

ਬੈਂਗਲੁਰੂ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ-3 ਮਿਸ਼ਨ ਤਹਿਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਲੈਂਡਰ (ਵਿਕਰਮ) ਅਤੇ ਰੋਵਰ (ਪ੍ਰਗਿਆਨ) ਨੂੰ ਸਫ਼ਲਤਾਪੂਰਵਕ ਉਤਾਰ ਕੇ ਇਤਿਹਾਸ ਰਚਣ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀਆਂ ਅਤੇ ਅਧਿਕਾਰੀਆਂ ਨੂੰ ਵਧਾਈ ਦੇਣ 26 ਅਗਸਤ ਨੂੰ ਬੈਂਗਲੁਰੂ ਪਹੁੰਚਣਗੇ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਆਰ. ਅਸ਼ੋਕ ਨੇ ਵੀਰਵਾਰ ਨੂੰ ਕਿਹਾ ਕਿ ਕਰਨਾਟਕ ਭਾਜਪਾ ਇਕ ਵਿਸ਼ਾਲ ਰੋਡ ਸ਼ੋਅ ਆਯੋਜਿਤ ਕਰਕੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ, ''ਪ੍ਰਧਾਨ ਮੰਤਰੀ ਮੋਦੀ 26 ਅਗਸਤ ਨੂੰ ਆ ਰਹੇ ਹਨ। ਅਸੀਂ ਵੱਡੀ ਗਿਣਤੀ 'ਚ ਉਨ੍ਹਾਂ ਦਾ ਸਵਾਗਤ ਕਰਾਂਗੇ ਅਤੇ HAL ਹਵਾਈ ਅੱਡੇ 'ਤੇ 6000 ਤੋਂ ਵੱਧ ਲੋਕ ਇਕੱਠੇ ਹੋਣਗੇ। ਉਹ ਬੈਂਗਲੁਰੂ ਦੇ ਲੋਕਾਂ ਨੂੰ ਵੀ ਸੰਬੋਧਨ ਕਰ ਸਕਦੇ ਹਨ। ਸਾਡੇ (ਭਾਜਪਾ) ਦੇ ਰਾਸ਼ਟਰੀ ਨੇਤਾ ਸੰਤੋਸ਼ ਜੀ (ਜਨਰਲ ਸਕੱਤਰ ਬੀਐੱਲ ਸੰਤੋਸ਼) ਨੇ ਮੈਨੂੰ ਪਿੰਨਿਆ 'ਚ ਇਕ ਵਿਸ਼ਾਲ ਰੋਡ ਸ਼ੋਅ ਆਯੋਜਿਤ ਕਰਨ ਲਈ ਕਿਹਾ ਹੈ।”

ਇਹ ਵੀ ਪੜ੍ਹੋ : ED ਵੱਲੋਂ ਭਾਰਤ ਭੂਸ਼ਣ ਆਸ਼ੂ ਦੇ 25 ਟਿਕਾਣਿਆਂ ’ਤੇ ਛਾਪੇਮਾਰੀ, ਬੈਂਕ ਖਾਤੇ ਜ਼ਬਤ, ਜਾਇਦਾਦਾਂ ਕੀਤੀਆਂ ਫ਼ਰੀਜ਼

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਨੇ ਕਿਹਾ, ''ਪ੍ਰਧਾਨ ਮੰਤਰੀ ਨੇ ਬੈਂਗਲੁਰੂ ਦੇ ਲੋਕਾਂ ਨੂੰ ਉਨ੍ਹਾਂ ਨਾਲ ਆਪਣੀ ਖੁਸ਼ੀ ਸਾਂਝੀ ਕਰਨ ਦਾ ਮੌਕਾ ਦਿੱਤਾ ਹੈ।'' ਉਨ੍ਹਾਂ ਕਿਹਾ, " ਅਸੀਂ ਬੈਂਗਲੁਰੂ ਦੇ ਲੋਕ ਮੋਦੀ ਦਾ ਸ਼ਾਨਦਾਰ ਸਵਾਗਤ ਕਰਾਂਗੇ ਕਿਉਂਕਿ ਇਸਰੋ ਦਾ ਮਤਲਬ ਬੈਂਗਲੁਰੂ ਹੈ ਤੇ ਬੈਂਗਲੁਰੂ ਦਾ ਮਤਲਬ ਇਸਰੋ ਹੈ। ਉਹ ਇੱਥੇ ਇਸਰੋ ਦੇ ਵਿਗਿਆਨੀਆਂ ਦਾ ਸਵਾਗਤ ਕਰਨ ਲਈ ਆ ਰਹੇ ਹਨ।" ਹਾਲਾਂਕਿ, ਪ੍ਰਧਾਨ ਮੰਤਰੀ ਦੇ ਦੌਰੇ ਦੇ ਵੇਰਵੇ ਸਾਂਝੇ ਨਹੀਂ ਕੀਤੇ ਗਏ ਪਰ ਉਮੀਦ ਹੈ ਕਿ ਉਹ ਪੁਲਾੜ ਏਜੰਸੀ ਦੇ ਵਿਗਿਆਨੀਆਂ ਤੇ ਅਧਿਕਾਰੀਆਂ ਦਾ ਸਵਾਗਤ ਕਰਨ ਲਈ ਇਸਰੋ ਕੈਂਪਸ ਦਾ ਦੌਰਾ ਕਰਨਗੇ ਅਤੇ ਕਮਾਂਡ ਨੈੱਟਵਰਕ (ISTRAC) ਦਾ ਦੌਰਾ ਕਰਨ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Chandrayaan-3 ਨੂੰ ਲੈ ਕੇ ISRO ਨੇ ਦਿੱਤੀ ਵੱਡੀ ਅਪਡੇਟ, ਕਿਹਾ- ਰੋਵਰ ਨੇ ਚੰਦਰਮਾ 'ਤੇ ਸ਼ੁਰੂ ਕੀਤਾ ਆਪਣਾ ਕੰਮ

ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ 'ਤੇ ਇਸਰੋ ਦੇ ਚੇਅਰਮੈਨ ਐੱਸ ਸੋਮਨਾਥ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਜਲਦ ਹੀ ਪੂਰੀ ਟੀਮ ਦਾ ਸਵਾਗਤ ਕਰਨ ਲਈ ਬੈਂਗਲੁਰੂ ਪਹੁੰਚਣਗੇ। ਉਨ੍ਹਾਂ ਜੋਹਾਨਸਬਰਗ ਤੋਂ ਸੋਮਨਾਥ ਨਾਲ ਫੋਨ 'ਤੇ ਗੱਲ ਕੀਤੀ ਸੀ, ਜਿੱਥੇ ਉਹ ਬ੍ਰਿਕਸ ਸੰਮੇਲਨ 'ਚ ਹਿੱਸਾ ਲੈ ਰਹੇ ਹਨ। ਪ੍ਰਧਾਨ ਮੰਤਰੀ ਨੇ ਫੋਨ 'ਤੇ ਗੱਲਬਾਤ ਤੋਂ ਪਹਿਲਾਂ ਚੰਦਰਯਾਨ ਨੂੰ ਵਰਚੁਅਲ ਮਾਧਿਅਮ ਰਾਹੀਂ ਚੰਦਰਮਾ 'ਤੇ ਉੱਤਰਦੇ ਦੇਖਿਆ ਸੀ। ਉਨ੍ਹਾਂ ਜੋਹਾਨਸਬਰਗ ਤੋਂ ਇਸਰੋ ਦੇ ਵਿਗਿਆਨੀਆਂ ਨੂੰ ਵੀ ਸੰਬੋਧਨ ਕੀਤਾ ਸੀ। ਅਸ਼ੋਕ ਨੇ ਕਿਹਾ ਕਿ ਪਿੰਨਿਆ ਨੇੜੇ ਕਰੀਬ ਇਕ ਕਿਲੋਮੀਟਰ ਦਾ ਰੋਡ ਸ਼ੋਅ ਆਯੋਜਿਤ ਕਰਨ ਦੀ ਯੋਜਨਾ ਹੈ ਅਤੇ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਹਵਾਈ ਅੱਡੇ 'ਤੇ ਲੋਕਾਂ ਦਾ ਇਕੱਠ ਹੋਵੇਗਾ। ਇਸ ਤੋਂ ਪਹਿਲਾਂ ਦਿਨ 'ਚ ਇਸਰੋ ਨੇ ਐਲਾਨ ਕੀਤਾ ਸੀ ਕਿ ਲੈਂਡਰ ਤੋਂ ਉੱਤਰਨ ਤੋਂ ਬਾਅਦ ਰੋਵਰ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh