PM ਮੋਦੀ ਅੱਜ ਜਾਣਗੇ ਇਕਬਾਲ ਸਿੰਘ ਲਾਲਪੁਰਾ ਦੇ ਘਰ, ਧਾਰਮਿਕ ਸਮਾਗਮ ’ਚ ਕਰਨਗੇ ਸ਼ਿਰਕਤ

Monday, Nov 07, 2022 - 06:08 PM (IST)

PM ਮੋਦੀ ਅੱਜ ਜਾਣਗੇ ਇਕਬਾਲ ਸਿੰਘ ਲਾਲਪੁਰਾ ਦੇ ਘਰ, ਧਾਰਮਿਕ ਸਮਾਗਮ ’ਚ ਕਰਨਗੇ ਸ਼ਿਰਕਤ

ਨਵੀਂ ਦਿੱਲੀ (ਕਮਲ ਕਾਂਸਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸੋਮਵਾਰ ਸ਼ਾਮ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਘਰ ਜਾਣਗੇ। ਦੱਸ ਦੇਈਏ ਕਿ ਭਲਕੇ ਯਾਨੀ ਕਿ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਹੈ। 

ਇਹ ਵੀ ਪੜ੍ਹੋ- ‘ਬਾਬਾ ਨਾਨਕ’ ਦੇ ਪ੍ਰਕਾਸ਼ ਪੁਰਬ ਮੌਕੇ DSGMC ਵਲੋਂ ਸਜਾਇਆ ਗਿਆ ਨਗਰ ਕੀਰਤਨ (ਵੇਖੋ ਤਸਵੀਰਾਂ)

ਗੁਰੂ ਸਾਹਿਬਾਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕਬਾਲ ਸਿੰਘ ਦੇ ਘਰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ, ਜਿਸ ’ਚ ਪ੍ਰਧਾਨ ਮੰਤਰੀ ਮੋਦੀ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਗੁਰੂ ਚਰਨਾਂ ’ਚ ਨਤਮਸਤਕ ਹੋਣਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਅਕਸਰ ਸਿੱਖ ਗੁਰੂਆਂ ਨਾਲ ਸਬੰਧਤ ਸਮਾਗਮਾਂ ਵਿਚ ਸ਼ਿਰਕਤ ਕੀਤੀ ਹੈ ਅਤੇ ਗੁਰਦੁਆਰਿਆਂ ਦੇ ਦੌਰੇ ਵੀ ਕੀਤੇ ਹਨ। ਦੱਸਣਯੋਗ ਹੈ ਕਿ ਭਲਕੇ ਪੂਰੀ ਦੁਨੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਹਨ। 

 


author

Tanu

Content Editor

Related News