PM ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ

Monday, Aug 19, 2024 - 10:36 AM (IST)

PM ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੋਕਾਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਰਿਸ਼ਤਿਆਂ 'ਚ ਨਵੀਂ ਮਿਠਾਸ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸਾਰੇ ਦੇਸ਼ਵਾਸੀਆਂ ਨੂੰ ਭਰਾ-ਭੈਣ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ।

PunjabKesari

ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਰਿਸ਼ਤਿਆਂ ਵਿਚ ਨਵੀਂ ਮਿਠਾਸ ਅਤੇ ਜ਼ਿੰਦਗੀ ਵਿਚ ਖੁਸ਼ੀ, ਖੁਸ਼ਹਾਲੀ ਅਤੇ ਚੰਗੀ ਕਿਸਮਤ ਲੈ ਕੇ ਆਵੇ। ਹਰ ਸਾਲ ਸਾਵਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਣ ਵਾਲਾ ਇਹ ਤਿਉਹਾਰ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਨੂੰ ਹੋਰ ਡੂੰਘਾ ਕਰਦਾ ਹੈ। ਅਟੁੱਟ ਪਿਆਰ ਦੇ ਇਸ ਤਿਉਹਾਰ 'ਤੇ ਜਿੱਥੇ ਭੈਣਾਂ ਆਪਣੇ ਭਰਾਵਾਂ ਦੀ ਸਫ਼ਲਤਾ ਲਈ ਅਰਦਾਸ ਕਰਦੀਆਂ ਹਨ, ਉੱਥੇ ਹੀ ਭਰਾ ਵੀ ਆਪਣੀਆਂ ਭੈਣਾਂ ਨੂੰ ਹਰ ਤਰ੍ਹਾਂ ਦੀ ਬਿਪਤਾ ਤੋਂ ਬਚਾਉਣ ਦਾ ਸੰਕਲਪ ਲੈਂਦੇ ਹਨ।


author

Tanu

Content Editor

Related News