92 ਸਾਲ ਦੇ ਹੋਏ ਮਨਮੋਹਨ ਸਿੰਘ, PM ਮੋਦੀ ਨੇ ਜਨਮ ਦਿਨ ਦੀ ਦਿੱਤੀ ਵਧਾਈ

Thursday, Sep 26, 2024 - 10:32 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ 92ਵੇਂ ਜਨਮ ਦਿਨ 'ਤੇ ਵਧਾਈ ਦਿੱਤੀ। ਕਾਂਗਰਸ ਨੇਤਾ ਮਨਮੋਹਨ ਸਿੰਘ ਦਾ ਜਨਮ 1932 ਵਿਚ ਹੋਇਆ ਸੀ। ਉਨ੍ਹਾਂ ਦਾ ਜਨਮ ਪੰਜਾਬ ਦੇ ਗਾਹ ਪਿੰਡ ਹੋਇਆ ਸੀ, ਜੋ ਹੁਣ ਪਾਕਿਸਤਾਨ ਦਾ ਹਿੱਸਾ ਹੈ। ਮਨਮੋਹਨ ਸਿੰਘ ਨੇ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਦੇ ਰੂਪ ਵਿਚ ਸੇਵਾਵਾਂ ਦਿੱਤੀਆਂ। 

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਮਨਮੋਹਨ ਸਿੰਘ ਨੇ 1991 ਤੋਂ 1996 ਤੱਕ ਤਤਕਾਲੀਨ ਪ੍ਰਧਾਨ ਮੰਤਰੀ ਪੀ. ਵੀ. ਨਰਸਿਮਹਾ ਰਾਵ ਦੀ ਅਗਵਾਈ ਵਾਲੀ ਸਰਕਾਰ ਵਿਚ ਵਿੱਤ ਮੰਤਰੀ ਦੇ ਰੂਪ ਵਿਚ ਕੰਮ ਕੀਤਾ ਸੀ। ਉਨ੍ਹਾਂ ਨੂੰ ਸਰਕਾਰ ਵਲੋਂ ਕੀਤੇ ਗਏ ਆਰਥਿਕ ਸੁਧਾਰਾਂ ਦੇ ਮੁੱਖ ਆਰਕੀਟੈਕਟ ਹੋਣ ਦਾ ਸਿਹਰਾ ਦਿੱਤਾ ਗਿਆ।


Tanu

Content Editor

Related News