PM ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਵਧਾਈਆਂ

03/18/2022 12:51:44 PM

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਉਨ੍ਹਾਂ  ਦੇ ਜੀਵਨ ’ਚ ਖੁਸ਼ੀਆਂ ਦੇ ਹਰ ਰੰਗ ਲਿਆਏ। ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਮੁਖਤਾਰ ਅੱਬਾਸ ਨਕਵੀ ਸਮੇਤ ਕਈ ਹੋਰ ਕੇਂਦਰੀ ਮੰਤਰੀਆਂ ਨੇ ਵੀ ਲੋਕਾਂ ਨੂੰ ਹੋਲੀ ਦੀਆਂ ਵਧੀਆਂ ਦਿੱਤੀਆਂ। 

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਬਹੁਤ-ਬਹੁਤ ਵਧਾਈਆਂ। ਆਪਸੀ ਪ੍ਰੇਮ, ਸਨੇਹ ਅਤੇ ਭਾਈਚਾਰੇ ਦਾ ਪ੍ਰਤੀਕ ਇਹ ਰੰਗਾਂ ਦਾ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ’ਚ ਖੁਸ਼ੀਆਂ ਦਾ ਹਰ ਰੰਗ ਲੈ ਕੇ ਆਏ।’

ਉੱਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ, ‘ਹੋਲੀ ਦੇ ਪਵਿੱਤਰ ਤਿਉਹਾਰ ’ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ। ਰੰਗਾਂ ਦਾ ਤਿਉਹਾਰ ਹੋਲੀ, ਭਾਈਚਾਰਕ ਸਾਂਝ ਅਤੇ ਮੇਲ-ਮਿਲਾਪ ਦੀ ਜਿਉਂਦੀ ਜਾਗਦੀ ਮਿਸਾਲ ਹੈ। ਇਹ ਬਸੰਤ ਰੁੱਤ ਦੀ ਆਮਦ ਦੀ ਖੁਸ਼ਖਬਰੀ ਲਿਆਉਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ੀ, ਉਤਸ਼ਾਹ ਅਤੇ ਨਵੀਂ ਊਰਜਾ ਭਰੇ।

PunjabKesari


Rakesh

Content Editor

Related News