PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Thursday, Oct 17, 2024 - 12:10 PM (IST)

PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ 51 ਸਾਲ ਦੇ ਹੋ ਗਏ ਹਨ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪ੍ਰਮਾਤਮਾ ਤੁਹਾਨੂੰ ਲੰਬੀ ਅਤੇ ਸਿਹਤਮੰਦ ਉਮਰ ਦੇਵੇ। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਆਗੂ ਹਨ ਅਤੇ ਉਹ ਵੀਰਵਾਰ ਨੂੰ 51 ਸਾਲ ਦੇ ਹੋ ਗਏ ਹਨ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿਖੇ ਹੋਇਆ ਸੀ।


author

Tanu

Content Editor

Related News