PM ਮੋਦੀ ਨੇ ਕੋਰੋਨਾ ਪੀੜਤ ਸੋਨੀਆ ਗਾਂਧੀ ਦੇ ਛੇਤੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ
Thursday, Jun 02, 2022 - 05:22 PM (IST)
ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੋਵਿਡ-19 ਨਾਲ ਪੀੜਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਇਕ ਟਵੀਟ ’ਚ ਕਿਹਾ, “ਕੋਵਿਡ-19 ਤੋਂ ਪੀੜਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਇਹ ਵੀ ਪੜ੍ਹੋ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਦੱਸਣਯੋਗ ਹੈ ਕਿ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਸੋਨੀਆ ਗਾਂਧੀ ਕੋਰੋਨਾ ਵਾਇਰਸ ਨਾਲ ਪੀੜਤ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਹਲਕਾ ਬੁਖਾਰ ਹੋਣ ਅਤੇ ਕੋਵਿਡ ਦੇ ਲੱਛਣ ਦਿੱਸਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਦੀ ਜਾਂਚ ਕੀਤੀ ਗਈ, ਜਿਸ ’ਚ ਪਾਇਆ ਗਿਆ ਕਿ ਉਹ ਕੋਰੋਨਾ ਪਾਜ਼ੇਟਿਵ ਹੈ।