PM ਮੋਦੀ ਨੇ ਦੇਸ਼ ਵਾਸੀਆਂ ਨੂੰ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Friday, Nov 15, 2024 - 09:53 AM (IST)

PM ਮੋਦੀ ਨੇ ਦੇਸ਼ ਵਾਸੀਆਂ ਨੂੰ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ। ਗੁਰੂ ਨਾਨਕ ਦੇਵ ਜੀ ਦਾ ਜਨਮ 1469 'ਚ ਅਣਵੰਡੇ ਭਾਰਤ 'ਚ ਰਾਏ ਭੋਇ ਦੀ ਤਲਵੰਡੀ 'ਚ ਹੋਇਆ ਸੀ, ਜਿਸ ਨੂੰ ਹੁਣ ਪਾਕਿਸਤਾਨ 'ਚ ਨਨਕਾਣਾ ਸਾਹਿਬ ਦੇ ਨਾਂ ਤੋਂ ਜਾਣਿਆ ਜਾਂਦਾ ਹੈ।

 

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਵੀ ਪ੍ਰੇਰਿਤ ਕਰਨ। ਗੁਰੂ ਨਾਨਕ ਜਯੰਤੀ ਹਰ ਸਾਲ ਕਤਕ ਦੀ ਪੂਰਨਮਾਸ਼ੀ ਦੇ ਦਿਨ ਮਨਾਈ ਜਾਂਦੀ ਹੈ। ਇਸ ਨੂੰ ਪ੍ਰਕਾਸ਼ ਪੁਰਬ ਵੀ ਕਿਹਾ ਜਾਂਦਾ ਹੈ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।


author

Tanu

Content Editor

Related News