50 ਸਾਲ ਦੇ ਹੋਏ CM ਯੋਗੀ, PM ਮੋਦੀ ਨੇ ਜਨਮ ਦਿਨ ਦੀ ਵਧਾਈ ਦੇ ਨਾਲ ਕੀਤੀ ਸ਼ਲਾਘਾ

Sunday, Jun 05, 2022 - 11:29 AM (IST)

50 ਸਾਲ ਦੇ ਹੋਏ CM ਯੋਗੀ, PM ਮੋਦੀ ਨੇ ਜਨਮ ਦਿਨ ਦੀ ਵਧਾਈ ਦੇ ਨਾਲ ਕੀਤੀ ਸ਼ਲਾਘਾ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਉਨ੍ਹਾਂ ਦੇ 50ਵੇਂ ਜਨਮ ਦਿਨ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸੂਬੇ ਦੇ ਵਿਕਾਸ ਦੀਆਂ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਗੋਰਖਪੁਰ ਤੋਂ 5 ਵਾਰ ਲੋਕ ਸਭਾ ਦੇ ਮੈਂਬਰ ਰਹਿ ਚੁੱਕੇ ਮਹੰਤ ਯੋਗੀ ਆਦਿੱਤਿਆਨਾਥ ਨੂੰ ਸਾਲ 2017 ’ਚ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਸੀ।

PunjabKesari

ਇਸ ਤੋਂ ਬਾਅਦ ਭਾਰਤੀ ਰਾਜਨੀਤੀ ’ਚ ਯੋਗੀ ਨੇ ਤੇਜ਼ੀ ਨਾਲ ਆਪਣੀ ਪਛਾਣ ਸਥਾਪਤ ਕੀਤੀ ਹੈ। ਉਨ੍ਹਾਂ ਦੀ ਅਗਵਾਈ ’ਚ ਭਾਜਪਾ ਨੇ 2022 ’ਚ ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਅਤੇ ਪਾਰਟੀ ਨੇ ਫਿਰ ਤੋਂ ਸੱਤਾ ’ਚ ਸ਼ਾਨਦਾਰ ਵਾਪਸੀ ਕੀਤੀ। ਆਪਣੇ ਹੁਣ ਤੱਕ ਦੇ ਸ਼ਾਸਨ ’ਚ ਯੋਗੀ ਨੇ ਇਕ ਸਖ਼ਤ ਪ੍ਰਸ਼ਾਸਨ ਦਾ ਅਕਸ ਵਿਕਸਿਤ ਕੀਤਾ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ’ਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦੀ ਕੁਸ਼ਲ ਅਗਵਾਈ ’ਚ ਸੂਬੇ ਨੇ ਤਰੱਕੀ ਦੀਆਂ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਉਨ੍ਹਾਂ ਨੇ ਸੂਬੇ ਦੀ ਜਨਤਾ ਲਈ ਲੋਕ ਹਿੱਤਕਾਰੀ ਸ਼ਾਸਨ ਯਕੀਨੀ ਕੀਤਾ ਹੈ। ਉਨ੍ਹਾਂ ਦੀ ਸਿਹਤ ਅਤੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।


author

Tanu

Content Editor

Related News