ਸੁਨਹਿਰੀ ਅੱਖਰਾਂ ''ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
Wednesday, Oct 07, 2026 - 03:36 PM (IST)
ਗੁਰੂਗ੍ਰਾਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨਮੰਤਰੀ ਦੇ ਰੂਪ ਵਿਚ 25 ਸਾਲ ਪੂਰੇ ਹੋਣ ਮੌਕੇ ਬੁੱਧਵਾਰ ਨੂੰ ਗੁਰੂਗ੍ਰਾਮ ਵਿਚ ਆਯੋਜਿਤ ਕੀਤੇ ਸੇਵਾ ਜਯੋਤੀ ਯਾਤਰਾ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 7 ਅਕਤੂਬਰ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਦਿਨ ਹੈ। ਸ਼ਾਹ ਨੇ ਕਿਹਾ ਕਿ ਇੱਕ ਗਰੀਬ ਪਰਿਵਾਰ ਵਿੱਚ ਪੈਦਾ ਹੋਏ ਵਿਅਕਤੀ ਨੇ ਆਪਣੇ ਗੁਣਾਂ ਦੇ ਬਲ 'ਤੇ ਕਰੋੜਾਂ ਲੋਕਾਂ ਨੂੰ ਇਕੱਠਾ ਕੀਤਾ ਅਤੇ ਲਗਾਤਾਰ 25 ਸਾਲ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਕੇ ਇੱਕ ਰਿਕਾਰਡ ਕਾਇਮ ਕੀਤਾ।
ਇਹ ਵੀ ਪੜ੍ਹੋ : 10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
ਉਨ੍ਹਾਂ ਕਿਹਾ, "ਉਹ ਵਿਅਕਤੀ ਸਾਡੇ ਪਿਆਰੇ ਨੇਤਾ ਨਰਿੰਦਰ ਮੋਦੀ ਹਨ। ਜਦੋਂ ਵੀ ਭਾਰਤ ਦਾ ਇਤਿਹਾਸ ਲਿਖਿਆ ਜਾਵੇਗਾ, ਨਰਿੰਦਰ ਮੋਦੀ ਦੇ 25 ਸਾਲ ਦੇ ਕਾਰਜਕਾਲ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।" ਉਨ੍ਹਾਂ ਕਿਹਾ ਕਿ ਇਹ ਯਾਤਰਾ ਗਰੀਬੀ ਤੋਂ ਆਜ਼ਾਦੀ, ਸੁਰੱਖਿਅਤ ਭਾਰਤ, ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ, ਨਕਸਲਵਾਦ ਦਾ ਖਾਤਮਾ, ਰਾਮ ਮੰਦਰ ਅਤੇ ਕਾਸ਼ੀ ਵਿਸ਼ਵਨਾਥ ਮੰਦਰ ਗਲਿਆਰੇ ਦਾ ਨਿਰਮਾਣ ਹੈ। ਇਸ ਤੋਂ ਇਲਾਵਾ ਇਸ ਦੌਰਾਨ ਦੇਸ਼ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ 25 ਕਰੋੜ ਗਰੀਬ ਲੋਕਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਚੁੱਕਣ ਲਈ ਕੰਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
ਹਰਿਆਣਾ ਦੇ ਭਾਜਪਾ ਇੰਚਾਰਜ ਬਣਨ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਪਹਿਲੀ ਵਾਰ ਸੂਬੇ ਦਾ ਦੌਰਾ ਕਰਨ ਪਹੁੰਚੇ। ਉਨ੍ਹਾਂ ਨੇ ਗੁਰੂਗ੍ਰਾਮ ਵਿੱਚ ਸ਼੍ਰੀ ਸ਼ਾਹ ਨਾਲ ਸੇਵਾ ਜਯੋਤੀ ਯਾਤਰਾ ਵਿੱਚ ਹਿੱਸਾ ਲਿਆ। ਪਾਰਟੀ ਨੇ ਉਨ੍ਹਾਂ ਨੂੰ 23 ਸਤੰਬਰ ਨੂੰ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ। ਪਹਿਲਾਂ, ਉਨ੍ਹਾਂ ਦੇ 27 ਸਤੰਬਰ ਨੂੰ ਭਿਵਾਨੀ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਉਮੀਦ ਸੀ ਪਰ ਉਹ ਉਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਈ। ਇਸ ਤੋਂ ਬਾਅਦ ਉਨ੍ਹਾਂ ਦੇ ਜੀਂਦ ਵਿੱਚ ਸੇਵਾ ਜੋਤੀ ਯਾਤਰਾ ਵਿੱਚ ਹਿੱਸਾ ਲੈਣ ਦੀ ਚਰਚਾ ਸੀ ਪਰ ਉਹ ਗੁਰੂਗ੍ਰਾਮ ਪਹੁੰਚ ਗਈ। ਪਾਰਟੀ ਦੇ ਸਹਿ-ਇੰਚਾਰਜ ਭੋਲਾ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
