ਪ੍ਰਧਾਨ ਮੰਤਰੀ ਨੇ ਨੈਸ਼ਨਲ ਵਾਰ ਮੈਮੋਰੀਅਲ ’ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

01/26/2021 10:23:57 AM

ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 72ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਮੰਗਲਵਾਰ ਨੂੰ ਨੈਸ਼ਨਲ ਵਾਰ ਮੈਮੋਰੀਅਲ ਪਹੁੰਚੇ ਅਤੇ ਦੇਸ਼ ਦੇ ਵੀਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਪ੍ਰਮੁੱਖ ਰੱਖਿਆ ਪ੍ਰਧਾਨ (ਸੀ.ਡੀ.ਐਸ.) ਜਨਰਲ ਵਿਪਨ ਰਾਵਤ ਸਮੇਤ ਤਿੰਨਾਂ ਸੈਨਾਵਾਂ ਦੇ ਪ੍ਰਮੁੱਖ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਦਿੱਲੀ ਦੇ 38 ਪੁਲਸ ਮੁਲਾਜ਼ਮ ‘ਪੁਲਸ ਮੈਡਲ’ ਨਾਲ ਸਨਮਾਨਿਤ

ਪ੍ਰਧਾਨ ਮੰਤਰੀ ਨੇ ਸ਼ਹੀਦਾਂ ਨੂੰ ਸਮਾਰਕ ’ਤੇ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਸਨਮਾਨ ਵਿਚ 2 ਮਿੰਟ ਦਾ ਮੌਨ ਵੀ ਰੱਖਿਆ। ਉਨ੍ਹਾਂ ਨੇ ਵਿਜ਼ਟਰ ਕਿਤਾਬ ’ਤੇ ਸੰਦੇਸ਼ ਵੀ ਲਿਖਿਆ। ਨੈਸ਼ਨਲ ਵਾਰ ਮੈਮੋਰੀਅਲ ਦੇਸ਼ ਦੀ ਰੱਖਿਆ ਵਿਚ ਸ਼ਹੀਦ ਫੌਜੀਆਂ ਦੀ ਯਾਦ ਵਿਚ ਬਣਾਈ ਗਈ ਹੈ। ਇਹ ਹਥਿਆਰਬੰਦ ਫੌਜੀਆਂ ਦੇ ਪ੍ਰਤੀ ਰਾਸ਼ਟਰ ਦੀ ਸ਼ੁਕਰਗੁਜ਼ਾਰਤਾ ਦੀ ਨੁਮਾਇੰਦਗੀ ਕਰਦਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਟਵੀਟ ਕੀਤਾ, ‘ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ। ਜੈ ਹਿੰਦ।’ 

ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ WHO ਦੀ ਚਿਤਾਵਨੀ, 2021 ਤੱਕ ਵਾਇਰਸ ਤੋਂ ਮੁਕਤੀ ਦੀ ਨਹੀਂ ਕੋਈ ਉਮੀਦ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry