ਜਾਣੋ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਕੀ ਬੋਲੇ PM ਮੋਦੀ

04/27/2022 3:10:07 PM

ਨਵੀਂ ਦਿੱਲੀ- ਦੇਸ਼ ’ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੂਬਾਈ ਸਰਕਾਰਾਂ ਨੂੰ ਖ਼ਾਸ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੂਬਾਈ ਸਰਕਾਰਾਂ ਨੂੰ ਵੈਟ ਘਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਲੇਟ ਹੀ ਸੀ ਪਰ ਹੁਣ ਸੂਬਾਈ ਸਰਕਾਰਾਂ ਪੈਟਰੋਲ-ਡੀਜ਼ਲ ’ਤੇ ਟੈਕਸ ਘਟਾ ਲੈਣ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਹੋਈ ਬੈਠਕ ’ਚ ਇਹ ਗੱਲ ਆਖੀ। ਪ੍ਰਧਾਨ ਮੰਤਰੀ ਮੋਦੀ ਦੀ ਇਹ ਬੈਠਕ ਉਂਝ ਤਾਂ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸੀ ਪਰ ਵਧਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਵੀ ਜ਼ਿਕਰ ਆਇਆ। ਮੋਦੀ ਨੇ ਕਿਹਾ ਕਿ ਆਰਥਿਕ ਫ਼ੈਸਲਿਆਂ ’ਚ ਕੇਂਦਰ-ਸੂਬਾਈ ਸਰਕਾਰਾਂ ’ਚ ਤਾਲਮੇਲ ਜ਼ਰੂਰੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ, ਜਾਇਦਾਦ ਤੋਂ ਵਾਂਝਾ ਕਰਨਾ ਸੰਵਿਧਾਨ ਦੀ ਉਲੰਘਣਾ: SC

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਜਨਤਾ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਘੱਟ ਕਰਨ ਲਈ ਪਿਛਲੇ ਸਾਲ ਨਵੰਬਰ ’ਚ ਦਰਾਮਦ ਡਿਊਟੀ ’ਚ ਕਟੌਤੀ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਸਾਰੇ ਸੂਬਿਆਂ ਨੂੰ ਵੈਟ ਘਟਾਉਣ ਦੀ ਅਪੀਲ ਕੀਤੀ ਸੀ। ਕੁਝ ਸੂਬਿਆਂ ਨੇ ਆਪਣੇ ਪੱਧਰ ’ਤੇ ਟੈਕਸ ਘਟਾਏ ਹਨ ਪਰ ਕੁਝ ਨੇ ਆਪਣੇ ਲੋਕਾਂ ਨੂੰ ਇਸ ਦਾ ਲਾਭ ਨਹੀਂ ਦਿੱਤਾ। 

ਇਹ ਵੀ ਪੜ੍ਹੋ: ਰੈਸਟੋਰੈਂਟ ’ਚ ਬਾਊਂਸਰਾਂ ਵਲੋਂ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪਤਨੀ ਦਾ ਰੋ-ਰੋ ਬੁਰਾ ਹਾਲ

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਝਾਰਖੰਡ, ਤਾਮਿਲਨਾਡੂ ਨੇ ਕਿਸੇ ਨਾ ਕਿਸੇ ਕਾਰਨ ਕੇਂਦਰ ਸਰਕਾਰ ਦੀ ਗੱਲ ਨਹੀਂ ਮੰਨੀ ਅਤੇ ਉਨ੍ਹਾਂ ਸੂਬਿਆਂ ਦੇ ਨਾਗਰਿਕਾਂ ’ਤੇ ਬੋਝ ਪੈਂਦਾ ਰਿਹਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਰਥਨਾ ਹੈ ਕਿ ਨਵੰਬਰ ਵਿਚ ਜੋ ਕਰਨਾ ਸੀ, ਹੁਣ ਵੈਟ ਘਟਾ ਕੇ ਤੁਸੀਂ ਨਾਗਰਿਕਾਂ ਨੂੰ ਲਾਭ ਪਹੁੰਚਾਓ। ਪ੍ਰਧਾਨ ਮੰਤਰੀ ਨੇ ਮੰਨਿਆ ਕਿ ਟੈਕਸ ’ਚ ਕਟੌਤੀ ਕਰਨ ਵਾਲੇ ਸੂਬੇ ਨੂੰ ਮਾਲੀਆ ਨੁਕਸਾਨ ਹੁੰਦਾ ਹੈ ਪਰ ਇਸ ਨਾਲ ਆਮ ਜਨਤਾ ਨੂੰ ਰਾਹਤ ਮਿਲਦੀ ਹੈ।

ਇਹ ਵੀ ਪੜ੍ਹੋ: ਨਰਿੰਦਰ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਕਰਦੇ ਹਨ ਜ਼ਹਿਰੀਲੀ ਖੇਤੀ, ਖ਼ੁਦ ਨਹੀਂ ਖਾਂਦੇ


Tanu

Content Editor

Related News