ਭਾਰਤ ਨੇ ਨਿਯਮਾਂ ਦਾ ਪਾਲਣ ਕਰ ਆਪ੍ਰੇਸ਼ਨ ਸਿੰਦੂਰ ਰਾਹੀਂ ਲਿਆ ਬੇਇਨਸਾਫ਼ੀ ਦਾ ਬਦਲਾ: PM ਮੋਦੀ

Tuesday, Oct 21, 2025 - 12:47 PM (IST)

ਭਾਰਤ ਨੇ ਨਿਯਮਾਂ ਦਾ ਪਾਲਣ ਕਰ ਆਪ੍ਰੇਸ਼ਨ ਸਿੰਦੂਰ ਰਾਹੀਂ ਲਿਆ ਬੇਇਨਸਾਫ਼ੀ ਦਾ ਬਦਲਾ: PM ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੀਵਾਲੀ ਦੇ ਮੌਕੇ 'ਤੇ ਦੇਸ਼ ਦੇ ਨਾਗਰਿਕਾਂ ਨੂੰ ਇੱਕ ਪੱਤਰ ਲਿਖਿਆ, ਜਿਸ ਵਿੱਚ ਉਨ੍ਹਾਂ ਨੇ ਆਪ੍ਰੇਸ਼ਨ ਸਿੰਦੂਰ ਦੀਆਂ ਸਫਲਤਾਵਾਂ ਅਤੇ ਨਕਸਲਵਾਦ ਵਿਰੁੱਧ ਲੜਾਈ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਅਜਿਹੇ ਸਮੇਂ ਵਿੱਚ ਸਥਿਰਤਾ ਦੇ ਪ੍ਰਤੀਕ ਵਜੋਂ ਉਭਰਿਆ ਹੈ, ਜਦੋਂ ਦੁਨੀਆ ਸੰਕਟਾਂ ਨਾਲ ਘਿਰੀ ਹੋਈ ਹੈ। ਪ੍ਰਧਾਨ ਮੰਤਰੀ ਨੇ JST ਦਰਾਂ ਘਟਾਉਣ ਦੇ ਫ਼ੈਸਲੇ ਨੂੰ ਆਪਣੀ ਸਰਕਾਰ ਦੀ ਇਤਿਹਾਸਕ ਪ੍ਰਾਪਤੀ ਦੱਸਿਆ ਅਤੇ ਕਿਹਾ ਕਿ 'ਜੀਐਸਟੀ ਬਚਤ ਉਤਸਵ' ਦੌਰਾਨ ਨਾਗਰਿਕ ਹਜ਼ਾਰਾਂ ਕਰੋੜ ਰੁਪਏ ਬਚਾ ਰਹੇ ਹਨ।

ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

ਉਨ੍ਹਾਂ ਨੇ ਨਾਗਰਿਕਾਂ ਨੂੰ "ਏਕ ਭਾਰਤ, ਸ੍ਰੇਸ਼ਠ ਭਾਰਤ" ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਵਦੇਸ਼ੀ ਅਪਣਾਉਣ, ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਨ, ਸਿਹਤ ਨੂੰ ਤਰਜੀਹ ਦੇਣ ਅਤੇ ਯੋਗਾ ਨੂੰ ਅਪਣਾਉਣ ਦੀ ਅਪੀਲ ਵੀ ਕੀਤੀ। ਮੋਦੀ ਨੇ ਕਿਹਾ, "ਇਹ ਸਾਰੇ ਯਤਨ ਸਾਨੂੰ ਤੇਜ਼ੀ ਨਾਲ ਵਿਕਸਤ ਭਾਰਤ ਵੱਲ ਲੈ ਜਾਣਗੇ।" ਉਨ੍ਹਾਂ ਕਿਹਾ, "ਮੈਂ ਤੁਹਾਨੂੰ ਸਾਰਿਆਂ ਨੂੰ ਊਰਜਾ ਅਤੇ ਉਤਸ਼ਾਹ ਨਾਲ ਭਰੀ ਦੀਵਾਲੀ ਦੇ ਸ਼ੁਭ ਮੌਕੇ 'ਤੇ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅਯੁੱਧਿਆ ਵਿੱਚ ਰਾਮ ਮੰਦਰ ਦੇ ਸ਼ਾਨਦਾਰ ਨਿਰਮਾਣ ਤੋਂ ਬਾਅਦ ਇਹ ਦੂਜੀ ਦੀਵਾਲੀ ਹੈ।"

ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਪ੍ਰਧਾਨ ਮੰਤਰੀ ਨੇ ਕਿਹਾ, "ਭਗਵਾਨ ਸ਼੍ਰੀ ਰਾਮ ਸਾਨੂੰ ਮਰਿਆਦਾ ਦਾ ਪਾਲਣ ਕਰਨਾ ਸਿਖਾਉਂਦੇ ਹਨ ਅਤੇ ਬੇਇਨਸਾਫ਼ੀ ਨਾਲ ਲੜਨ ਦੀ ਹਿੰਮਤ ਦਿੰਦੇ ਹਨ। ਇਸਦੀ ਜਿਉਂਦੀ ਜਾਗਦੀ ਉਦਾਹਰਣ ਅਸੀਂ ਕੁਝ ਮਹੀਨੇ ਪਹਿਲਾਂ ਆਪ੍ਰੇਸ਼ਨ ਸਿੰਦੂਰ ਦੌਰਾਨ ਦੇਖੀ ਸੀ। ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਨੇ ਨਾ ਸਿਰਫ਼ ਧਰਮ ਨੂੰ ਕਾਇਮ ਰੱਖਿਆ ਬਲਕਿ ਬੇਇਨਸਾਫ਼ੀ ਦਾ ਬਦਲਾ ਵੀ ਲਿਆ।" ਉਨ੍ਹਾਂ ਕਿਹਾ ਕਿ ਇਹ ਦੀਵਾਲੀ ਖਾਸ ਹੈ ਕਿਉਂਕਿ ਪਹਿਲੀ ਵਾਰ ਦੇਸ਼ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਦੀਵੇ ਜਗਾਏ ਜਾਣਗੇ, ਜਿਨ੍ਹਾਂ ਵਿੱਚ ਦੂਰ-ਦੁਰਾਡੇ ਦੇ ਖੇਤਰ ਵੀ ਸ਼ਾਮਲ ਹਨ।

ਪੜ੍ਹੋ ਇਹ ਵੀ : 10 ਸਾਲ ਛੋਟੇ ਮੁੰਡੇ ਦੇ ਪਿਆਰ 'ਚ ਹੈਵਾਨ ਬਣੀ Teacher! ਵਿਆਹ ਨਾ ਕਰਵਾਉਣ 'ਤੇ ਕੀਤਾ ਅਗਵਾ, ਫਿਰ...

ਉਨ੍ਹਾਂ ਕਿਹਾ, "ਇਹ ਉਹ ਜ਼ਿਲ੍ਹੇ ਹਨ ਜਿੱਥੇ ਨਕਸਲਵਾਦ ਅਤੇ ਮਾਓਵਾਦੀ ਅੱਤਵਾਦ ਦਾ ਖਾਤਮਾ ਕੀਤਾ ਗਿਆ ਹੈ। ਹਾਲ ਹੀ ਦੇ ਸਮੇਂ ਵਿੱਚ, ਅਸੀਂ ਬਹੁਤ ਸਾਰੇ ਲੋਕਾਂ ਨੂੰ ਹਿੰਸਾ ਦਾ ਰਸਤਾ ਛੱਡਦੇ, ਸਾਡੇ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਅਤੇ ਵਿਕਾਸ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੁੰਦੇ ਦੇਖਿਆ ਹੈ। ਇਹ ਦੇਸ਼ ਲਈ ਇੱਕ ਵੱਡੀ ਪ੍ਰਾਪਤੀ ਹੈ।"


author

rajwinder kaur

Content Editor

Related News