ਰਾਸ਼ਟਰ ਨੂੰ ਸੰਬੋਧਨ ਕਰ ਰਹੇ PM ਨਰਿੰਦਰ ਮੋਦੀ, ਦੇਸ਼ ਦੀ ਫੌਜ ਨੂੰ ਕੀਤਾ ਸਲਾਮ
Monday, May 12, 2025 - 08:02 PM (IST)

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਪਾਕਿਸਤਾਨ ਦੇ ਸੀਜ਼ਫਾਇਰ ਦੇ ਐਲਾਨ ਤੋਂ ਬਾਅਦ ਲਾਈਵ ਆ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਦੇਸ਼ ਲਈ ਵੱਡੇ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਭਾਰਤੀ ਫੌਜ ਨੂੰ ਸਲਾਮ ਕਰਦਾ ਹਾਂ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਅਤੇ 7 ਮਈ ਤੋਂ 10 ਮਈ ਤੱਕ ਫੌਜੀ ਗਤੀਵਿਧੀਆਂ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਦਾ ਸੰਬੋਧਨ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਦੋਵਾਂ ਦੇਸ਼ਾਂ ਨੇ ਜ਼ਮੀਨ, ਹਵਾ ਅਤੇ ਸਮੁੰਦਰ 'ਤੇ ਸਾਰੇ ਫੌਜੀ ਹਮਲਿਆਂ ਨੂੰ ਰੋਕਣ ਲਈ ਆਪਸੀ ਸਹਿਮਤੀ ਪ੍ਰਗਟ ਕੀਤੀ ਹੈ। ਇਹ ਜੰਗਬੰਦੀ ਭਾਰਤ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੋਈ ਹੈ। ਭਾਰਤ ਨੇ 7 ਮਈ ਦੀ ਸਵੇਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਲਸ਼ਕਰ, ਜੈਸ਼ ਅਤੇ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਨੌਂ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਨ ਲਈ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਇਸ ਕਾਰਵਾਈ ਦੌਰਾਨ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ।