'ਵਿਜੀਲੈਂਸ ਜਾਗਰੂਕਤਾ ਹਫ਼ਤਾ' ਪ੍ਰੋਗਰਾਮ 'ਚ PM ਮੋਦੀ ਨੇ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ
Thursday, Nov 03, 2022 - 12:11 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਕੰਮ ਕਰਨ ਵਾਲੀਆਂ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਆਪਣਾ ਕੰਮ ਕਰਦੇ ਸਮੇਂ ਡਰਨ ਦੀ ਜ਼ਰੂਰਤ ਨਹੀਂ ਹੈ। ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਇੱਥੇ ਵਿਗਿਆਨ ਭਵਨ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਦੌੜਨ ਨਹੀਂ ਦਿੱਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਨੂੰ ਰਾਜਨੀਤਕ ਜਾਂ ਸਮਾਜਿਕ ਸੁਰੱਖਿਆ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ,''ਭ੍ਰਿਸ਼ਟਾਚਾਰ ਇਕ ਅਜਿਹੀ ਬੁਰਾਈ ਹੈ, ਜਿਸ ਤੋਂ ਸਾਨੂੰ ਦੂਰ ਰਹਿਣਾ ਚਾਹੀਦਾ। ਅਸੀਂ ਪਿਛਲੇ 8 ਸਾਲਾਂ 'ਚ ਕਮੀ ਅਤੇ ਦਬਾਅ ਵਲੋਂ ਬਣਾਈ ਗਈ ਵਿਵਸਥਾ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਾਂ।''
Addressing programme marking Vigilance Awareness Week in Delhi. https://t.co/p5rzL2uEJ2
— Narendra Modi (@narendramodi) November 3, 2022
ਮੋਦੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਭ੍ਰਿਸ਼ਟਾਚਾਰ ਦੀ ਵਿਵਸਥਾ ਅਤੇ ਪਰੰਪਰਾ ਨੂੰ ਬਦਲਣ ਲਈ ਕੰਮ ਕਰਨਾ ਚਾਹੀਦਾ, ਕਿਉਂਕਿ ਭਾਰਤ ਆਜ਼ਾਦੀ ਦੇ 75 ਸਾਲ ਮਨ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪ੍ਰਸ਼ਾਸਨਿਕ ਵਾਤਾਵਰਣ ਪ੍ਰਣਾਲੀ 'ਚ ਭ੍ਰਿਸ਼ਟਾਚਾਰ ਲਈ 'ਜ਼ੀਰੋ ਟਾਰਲੈਂਸ' ਰੱਖਣ ਦੀ ਜ਼ਰੂਰਤ ਹੈ ਅਤੇ ਇਹ ਇਕ ਵਿਕਸਿਤ ਭਾਰਤ ਦੇ ਵਿਚਾਰ ਲਈ ਕੰਮ ਕਰੇਗਾ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਭ੍ਰਿਸ਼ਟਾਚਾਰ ਵਿਰੋਧੀ ਕੋਸ਼ਿਸ਼ਾਂ 'ਤੇ ਸਰਕਾਰੀ ਵਿਭਾਗਾਂ ਦੀ ਰੈਂਕਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਪੈਂਡਿੰਗ ਮਾਮਲਿਆਂ ਦਾ ਫ਼ੈਸਲਾ ਸਮੇਂ 'ਤੇ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ,''ਸਾਨੂੰ ਮਿਸ਼ਨ ਮੋਡ 'ਤੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਨੂੰ ਅੰਤਿਮ ਰੂਪ ਦੇਣ ਦੀ ਜ਼ਰੂਰਤ ਹੈ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੱਖਿਆ ਸਮੇਤ ਵੱਖ-ਵੱਖ ਖੇਤਰਾਂ 'ਚ ਆਤਮਨਿਰਭਰ ਭਾਰਤ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਨਤੀਜੇ ਵਜੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਕਮੀ ਆਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ