ਭਾਰਤ-ਆਸਟ੍ਰੀਆ ਦੇ ਸਾਂਝੇ ਬਿਆਨ 'ਚ PM ਨਰਿੰਦਰ ਮੋਦੀ ਨੇ ਫਿਰ ਕਿਹਾ- 'ਇਹ ਜੰਗ ਦਾ ਸਮਾਂ ਨਹੀਂ'
Wednesday, Jul 10, 2024 - 04:30 PM (IST)
ਇੰਟਰਨੈਸ਼ਨਲ ਡੈਸਕ- ਭਾਰਤ-ਆਸਟ੍ਰੀਆ ਸਾਂਝੇ ਬਿਆਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਇਹ ਜੰਗ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਂਸਲਰ ਨੇਹਮੇਰ ਅਤੇ ਮੈਂ ਦੁਨੀਆ 'ਚ ਚੱਲ ਰਹੇ ਸਾਰੇ ਸੰਘਰਸ਼ਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਹੈ, ਚਾਹੇ ਉਹ ਯੂਕ੍ਰੇਨ ਦਾ ਸੰਘਰਸ਼ ਹੋਵੇ ਜਾਂ ਪੱਛਮੀ ਏਸ਼ੀਆ ਦੀ ਸਥਿਤੀ। ਪੀ.ਐਮ ਮੋਦੀ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਹੈ ਕਿ ਇਹ ਯੁੱਧ ਦਾ ਸਮਾਂ ਨਹੀਂ ਹੈ। ਅਸੀਂ ਦੋਵੇਂ ਦੇਸ਼ ਅੱਤਵਾਦ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਇਸ ਗੱਲ ਨਾਲ ਸਹਿਮਤ ਹਾਂ ਕਿ ਅੱਤਵਾਦ ਕਿਸੇ ਵੀ ਰੂਪ ਵਿੱਚ ਸਵੀਕਾਰ ਨਹੀਂ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੰਗ ਦੇ ਮੈਦਾਨ ਵਿੱਚ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਸਕਦਾ। ਬੇਕਸੂਰ ਜਾਨਾਂ ਦਾ ਨੁਕਸਾਨ, ਕਿਤੇ ਵੀ ਹੋਵੇ, ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟ੍ਰੀਆ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਲਈ ਗੱਲਬਾਤ ਅਤੇ ਕੂਟਨੀਤੀ 'ਤੇ ਜ਼ੋਰ ਦਿੰਦੇ ਹਨ। ਇਸ ਦੇ ਲਈ ਅਸੀਂ ਦੋਵੇਂ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਾਂ।
ਆਸਟ੍ਰੀਆ ਦੇ ਚਾਂਸਲਰ ਨਾਲ ਮੁਲਾਕਾਤ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਸਾਂਝੇ ਬਿਆਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਂਸਲਰ ਨੇਹਮਰ ਨਾਲ ਉਨ੍ਹਾਂ ਦੀ ਬਹੁਤ ਸਾਰਥਕ ਗੱਲਬਾਤ ਹੋਈ। ਅਸੀਂ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ। ਅਸੀਂ ਫ਼ੈਸਲਾ ਕੀਤਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਰਣਨੀਤਕ ਦਿਸ਼ਾ ਦਿੱਤੀ ਜਾਵੇਗੀ। ਉੱਧਰ ਪੀ.ਐਮ ਮੋਦੀ ਨੇ ਕਿਹਾ ਕਿ ਅੱਜ ਅਸੀਂ ਜਲਵਾਯੂ ਤਬਦੀਲੀ ਅਤੇ ਅੱਤਵਾਦ ਵਰਗੀਆਂ ਮਨੁੱਖਤਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਅਸੀਂ ਆਸਟ੍ਰੀਆ ਨੂੰ ਸਾਡੀਆਂ ਜਲਵਾਯੂ ਪਹਿਲਕਦਮੀਆਂ ਜਿਵੇਂ ਕਿ ਅੰਤਰਰਾਸ਼ਟਰੀ ਸੋਲਰ ਅਲਾਇੰਸ ਅਤੇ ਬਾਇਓਫਿਊਲ ਅਲਾਇੰਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੰਦੇ ਹਾਂ।
ਪੜ੍ਹੋ ਇਹ ਅਹਿਮ ਖ਼ਬਰ-ਭਵਿੱਖ 'ਚ ਹੋਰ ਮਜ਼ਬੂਤ ਹੋਵੇਗੀ ਭਾਰਤ ਤੇ ਆਸਟ੍ਰੀਆ ਦਰਮਿਆਨ ਦੋਸਤੀ : ਪ੍ਰਧਾਨ ਮੰਤਰੀ ਮੋਦੀ
ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਦੋਵੇਂ ਅੱਤਵਾਦ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਇਸ ਗੱਲ ਨਾਲ ਸਹਿਮਤ ਹਾਂ ਕਿ ਅੱਤਵਾਦ ਕਿਸੇ ਵੀ ਰੂਪ ਵਿੱਚ ਸਵੀਕਾਰ ਨਹੀਂ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਸੀਂ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਸਮਕਾਲੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸੁਧਾਰ ਕਰਨ ਲਈ ਸਹਿਮਤ ਹਾਂ। ਉਨ੍ਹਾਂ ਨੇ ਕਿਹਾ, “ਆਸਟ੍ਰੀਆ ਵਿੱਚ ਆਉਣ ਵਾਲੇ ਮਹੀਨਿਆਂ ਵਿੱਚ ਚੋਣਾਂ ਹੋਣੀਆਂ ਹਨ। ਭਾਰਤ ਦੇ ਲੋਕਾਂ, ਲੋਕਤੰਤਰ ਦੀ ਮਾਂ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਤਰਫੋਂ, ਮੈਂ ਚਾਂਸਲਰ ਨੇਹਮਰ ਅਤੇ ਆਸਟ੍ਰੀਆ ਦੇ ਲੋਕਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਆਸਟ੍ਰੀਆ ਦੌਰੇ ਦੌਰਾਨ ਅੱਜ ਆਸਟ੍ਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੈਨ ਡੇਰ ਬੇਲੇਨ ਅਤੇ ਇਸ ਦੇ ਚਾਂਸਲਰ ਕਾਰਲ ਨੇਹਮਰ ਨਾਲ ਗੱਲਬਾਤ ਕੀਤੀ। ਵਿਆਨਾ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਸਾਂਝੇ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਆਸਟਰੀਆ ਨਾਲ ਆਪਣੇ ਮਜ਼ਬੂਤ ਸਬੰਧਾਂ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਸਾਂਝੇਦਾਰੀ ਦੀ ਪੂਰੀ ਸੰਭਾਵਨਾ ਨੂੰ ਵਰਤਣ ਦੇ ਤਰੀਕਿਆਂ 'ਤੇ ਚਰਚਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।