ਸੋਮਨਾਥ ਮੰਦਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, 72 ਘੰਟੇ ਚੱਲਣ ਵਾਲੇ ‘ਓਮ’ ਜਾਪ ‘ਚ ਹੋਏ ਸ਼ਾਮਲ
Saturday, Jan 10, 2026 - 08:50 PM (IST)
ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਪ੍ਰਸਿੱਧ ਅਤੇ ਇਤਿਹਾਸਕ ਸੋਮਨਾਥ ਮੰਦਰ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਮੰਦਰ 'ਚ ਕੀਤੀ ਵਿਸ਼ੇਸ਼ ਪੂਜਾ ਪ੍ਰਧਾਨ ਮੰਤਰੀ ਮੋਦੀ ਨੇ ਸੋਮਨਾਥ ਮੰਦਰ ਵਿੱਚ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਪੀ.ਐੱਮ. ਮੋਦੀ ਮੰਦਰ ਵਿਖੇ ਚੱਲ ਰਹੇ 72 ਘੰਟੇ ਲੰਬੇ ‘ਓਮ’ ਜਾਪ ਸਮਾਗਮ ਵਿੱਚ ਸ਼ਾਮਲ ਹੋਏ।
ਇਹ ਵਿਸ਼ੇਸ਼ ਜਾਪ ਸਮਾਗਮ 8 ਜਨਵਰੀ ਤੋਂ 11 ਜਨਵਰੀ ਤੱਕ ਚੱਲਣ ਵਾਲੇ ‘ਸੋਮਨਾਥ ਸਵਾਭਿਮਾਨ ਪਰਵ’ ਦੇ ਹਿੱਸੇ ਵਜੋਂ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ ਮੰਦਰ ਵਿੱਚ ਹਾਜ਼ਰੀ ਭਰੀ ਅਤੇ ਇਸ ਅਧਿਆਤਮਿਕ ਪ੍ਰੋਗਰਾਮ ਦਾ ਹਿੱਸਾ ਬਣੇ।
ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਦੀ ਇਸ ਆਮਦ ਨੂੰ ਲੈ ਕੇ ਮੰਦਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
