ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਪਹੁੰਚੇ ਦਿੱਲੀ, ਮੰਤਰੀ ਮੀਨਾਕਸ਼ੀ ਲੇਖੀ ਨੇ ਕੀਤਾ ਸਵਾਗਤ

Thursday, Jun 01, 2023 - 01:57 AM (IST)

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਪਹੁੰਚੇ ਦਿੱਲੀ, ਮੰਤਰੀ ਮੀਨਾਕਸ਼ੀ ਲੇਖੀ ਨੇ ਕੀਤਾ ਸਵਾਗਤ

ਨਵੀਂ ਦਿੱਲੀ : ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਬੁੱਧਵਾਰ ਨਵੀਂ ਦਿੱਲੀ ਪਹੁੰਚੇ। ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੀਐੱਮ ਪ੍ਰਚੰਡ ਆਪਣੀ ਬੇਟੀ ਗੰਗਾ ਦਹਿਲ ਨਾਲ 4 ਦਿਨਾ ਦੌਰੇ 'ਤੇ ਨਵੀਂ ਦਿੱਲੀ ਪਹੁੰਚੇ ਹਨ। ਆਪਣੇ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਦੋਹਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸੁਹਿਰਦ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਲਈ ਗੱਲਬਾਤ ਕਰਨਗੇ। ਪੀਐੱਮ ਪ੍ਰਚੰਡ ਦੇ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਨਵੀਂ ਦਿੱਲੀ ਪਹੁੰਚਿਆ ਹੈ, ਜਿਸ ਵਿੱਚ 100 ਤੋਂ ਵੱਧ ਮੈਂਬਰ ਹਨ।

ਇਹ ਵੀ ਪੜ੍ਹੋ : ਜਲਦ ਹੋਵੇਗੀ ਭਾਰਤ-ਚੀਨ ਵਿਚਾਲੇ 19ਵੇਂ ਦੌਰ ਦੀ ਫ਼ੌਜੀ ਵਾਰਤਾ, ਪੂਰਬੀ ਲੱਦਾਖ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਨੇਪਾਲੀ ਪ੍ਰਧਾਨ ਮੰਤਰੀ ਪ੍ਰਚੰਡ ਆਪਣੀ ਯਾਤਰਾ ਦੇ ਪਹਿਲੇ ਦਿਨ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਸ਼ਾਮ 7 ਵਜੇ ਨਵੀਂ ਦਿੱਲੀ ਸਥਿਤ ਨੇਪਾਲੀ ਦੂਤਾਵਾਸ ਵਿੱਚ ਪ੍ਰਚੰਡ ਦੇ ਸਵਾਗਤ ਲਈ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਚੰਡ ਯਾਤਰਾ ਦੇ ਦੂਜੇ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੁਵੱਲੀ ਬੈਠਕ 'ਚ ਦੋਹਾਂ ਨੇਤਾਵਾਂ ਵਿਚਾਲੇ ਸਰਹੱਦੀ ਵਿਵਾਦ 'ਤੇ ਵੀ ਚਰਚਾ ਹੋ ਸਕਦੀ ਹੈ।

ਇਹ ਵੀ ਪੜ੍ਹੋ : ਇਕ ਦਹਾਕੇ ਤੋਂ ਵੀ ਘੱਟ ਸਮੇਂ 'ਚ ਬਦਲ ਗਿਆ ਹੈ ਭਾਰਤ, ਹਾਲਾਤ 2013 ਵਰਗੇ ਨਹੀਂ : ਮੋਰਗਨ ਸਟੈਨਲੀ

ਨੇਪਾਲ ਦੇ ਪੀਐੱਮ ਦੇ ਸਨਮਾਨ ਵਿੱਚ ਹੈਦਰਾਬਾਦ ਹਾਊਸ 'ਚ ਇਕ ਵਿਸ਼ੇਸ਼ ਦੁਪਹਿਰ ਦੇ ਖਾਣੇ ਦਾ ਆਯੋਜਨ ਵੀ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਚੰਡ ਪ੍ਰਧਾਨ ਦ੍ਰੋਪਦੀ ਮੁਰਮੂ ਅਤੇ ਉਪ ਪ੍ਰਧਾਨ ਜਗਦੀਪ ਧਨਖੜ ਨਾਲ ਮੁਲਾਕਾਤ ਕਰਨਗੇ। ਉਸੇ ਦਿਨ ਸ਼ਾਮ ਨੂੰ ਪ੍ਰਚੰਡ ਭਾਰਤ ਦੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ, ਜਿੱਥੇ ਉਹ ਨੇਪਾਲ-ਭਾਰਤ ਵਪਾਰ ਸੰਮੇਲਨ ਨੂੰ ਸੰਬੋਧਨ ਕਰਨਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News